Sunday, October 25, 2026
Home National ਅੱਜ ਤੋਂ ਸ਼ੰਭੂ ਸਰਹੱਦ ਤੇ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ, ਕਿਸਾਨਾਂ...

ਅੱਜ ਤੋਂ ਸ਼ੰਭੂ ਸਰਹੱਦ ਤੇ ਅਣਮਿੱਥੇ ਸਮੇਂ ਲਈ ਰੋਕੀਆਂ ਜਾਣਗੀਆਂ ਰੇਲਾਂ, ਕਿਸਾਨਾਂ ਨੇ ਕੀਤਾ ਐਲਾਨ

ਹਰਿਆਣਾ (ਦ ਸਟੈਲਰ ਨਿਊਜ਼)। ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੇ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦਾ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਧਰਨਾ 16 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਸੀ। ਅਧਿਕਾਰੀਆਂ ਨੇ ਨੌਜਵਾਨ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ ਦਾ ਭਰੋਸਾ ਦਿੱਤਾ ਸੀ ਪਰ ਜੇਲ੍ਹ ਵਿੱਚ ਬੰਦ ਤਿੰਨੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਭਾਜਪਾ ਦੇ ਨਾਲ-ਨਾਲ ਵਿਰੋਧੀ ਧਿਰ ਨੂੰ ਵੀ ਸਵਾਲ ਪੁੱਛਾਂਗੇ। ਉਨ੍ਹਾਂ ਕਿਹਾ ਕਿ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ, ਉਸ ਵਿੱਚ WTO ਤੋਂ ਬਾਹਰ ਹੋਣ ਦੇ ਮੁੱਦੇ ਤੇ ਤੁਹਾਡਾ ਕੀ ਸਟੈਂਡ ਹੋਵੇਗਾ? ਲਖੀਮਪੁਰ ਖੀਰੀ ਤੇ ਸ਼ੁਭਕਰਨ ਮਾਮਲੇ ਤੇ ਦੋਸ਼ੀਆਂ ਨੂੰ ਕਿਵੇਂ ਸਜ਼ਾ ਮਿਲੇਗੀ? ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵੀ ਕੁਝ ਮੰਗਾਂ, ਖਾਸ ਕਰਕੇ ਮਨਰੇਗਾ ਅਤੇ 200 ਦਿਨਾਂ ਤੋਂ 700 ਰੁਪਏ ਦਿਹਾੜੀ ਨਾਲ ਸਬੰਧਤ ਮੰਗਾਂ ਤੇ ਸਫਾਈ ਨਹੀਂ ਦਿੱਤੀ ਹੈ।

Advertisements

ਪੰਧੇਰ ਨੇ ਕਿਹਾ ਕਿ ਅਸੀਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਅਸੀਂ 23 ਅਪ੍ਰੈਲ ਦਾ ਸਮਾਂ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਖੇਤੀਬਾੜੀ ਮੰਤਰੀ ਨੂੰ ਆ ਕੇ ਉਨ੍ਹਾਂ ਨਾਲ ਗੱਲ ਕਰਨ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਰਿਹਾਅ ਕਰਨ ਤੋਂ ਭੱਜ ਰਹੀ ਹੈ। ਹਰਿਆਣਾ ਦੇ ਅਧਿਕਾਰੀਆਂ ਨੇ ਮੰਨ ਲਿਆ ਸੀ ਕਿ ਕਿਸਾਨਾਂ ਨੂੰ 16 ਅਪ੍ਰੈਲ ਤੱਕ ਰਿਹਾਅ ਕਰ ਦਿੱਤਾ ਜਾਵੇਗਾ। ਪੰਧੇਰ ਨੇ ਕਿਹਾ ਕਿ ਅਸੀਂ ਰੇਲਾਂ ਨੂੰ ਰੋਕਣਾ ਨਹੀਂ ਚਾਹੁੰਦੇ, ਪਰ ਇਹ ਸਰਕਾਰ ਦੀ ਨਾਕਾਮੀ ਹੈ। ਸਰਕਾਰ ਨੇ ਆਪਣਾ ਵਾਅਦਾ ਤੋੜਿਆ ਹੈ। ਸਰਕਾਰ ਰੇਲ ਗੱਡੀਆਂ ਨੂੰ ਰੋਕਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਰੇਲ ਗੱਡੀਆਂ ਨੂੰ ਅਣਮਿੱਥੇ ਸਮੇਂ ਲਈ ਰੋਕਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here