ਮਹਰੂਮ ਦਿਲਰੋਜ਼ ਨੂੰ ਮਿਲਿਆ ਇਨਸਾਫ, ਕਾਤਲ ਗੁਆਂਢਣ ਨੂੰ ਹੋਈ ਫਾਂਸੀ ਦੀ ਸਜ਼ਾ

ਲੁਧਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਢਾਈ ਸਾਲ ਦੀ ਦਿਲਰੋਜ਼ ਦਾ ਉਸਦੀ ਗੁਆਂਢਣ ਵੱਲੋਂ ਨਵੰਬਰ 2021 ਵਿੱਚ ਬੇਰਹਿਮੀ ਨਾਲ ਕਤਲ ਕਰਕੇ ਉਸਨੂੰ ਜ਼ਮੀਨ ਵਿੱਚ ਦੱਬ ਦਿੱਤਾ ਗਿਆ ਸੀ। ਆਖਿਰਕਾਰ ਅੱਜ ਉਸਦੇ ਮਾਪਿਆ ਨੂੰ ਇਨਸਾਫ ਮਿਲ ਗਿਆ। ਲੁਧਿਆਣਾ ਦੀ ਜ਼ਿਲ੍ਹਾਂ ਅਦਾਲਤ ਵੱਲੋਂ ਦਿਲਰੋਜ਼ ਦੀ ਕਾਤਲ ਨੀਲਮ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਜਾਣਕਾਰੀ ਮੁਤਾਬਕ ਦਿਲਰੋਜ਼ ਉਸਦੇ ਮਾਪਿਆ ਦੀ ਇਕਲੋਤੀ ਧੀ ਸੀ ਤੇ ਉਸਦੇ ਪਿਤਾ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹਨ।ਨੀਲਮ ਨੇ ਦਿਲਰੋਜ਼ ਦਾ ਕਤਲ ਕੀਤਾ ਸੀ, ਕਿਉਕਿ ਪਹਿਲਾਂ ਤੋਂ ਹੀ ਉਸਦੇ ਪਰਿਵਾਰ ਨੀਲਮ ਦੀ ਰੰਜਿਸ਼ ਸੀ।

Advertisements

ਕਤਲ ਕਰਨ ਤੋਂ ਬਾਅਦ ਉਹ ਪਰਿਵਾਰ ਦੇ ਵਿੱਚ ਆ ਕੇ ਉਹਨਾਂ ਦੇ ਨਾਲ ਉਸਨੂੰ ਲੱਭਣ ਦੇ ਲਈ ਘੁੰਮਦੀ ਰਹੀ ਅਤੇ ਪਰਿਵਾਰ ਨੂੰ ਇਹ ਅਹਿਸਾਸ ਨਹੀਂ ਹੋਣ ਦਿੱਤਾ ਕਿ ਉਸਦਾ ਕਤਲ ਕਿਸੇ ਹੋਰ ਨੇ ਨਹੀਂ ਬਲਕਿ ਉਸਨੇ ਕੀਤਾ ਹੈ। ਨੀਲਮ 2015 ਤੋਂ ਤਲਾਕਸ਼ੁਦਾ ਹੈ ਤੇ ਉਸ ਦੀਆਂ ਦੋ ਲੜਕੀਆਂ ਹਨ ਤੇ ਉਹ ਆਪਣੇ ਮਾਪਿਆ ਦੇ ਕੋਲ ਰਹਿੰਦੀ ਸੀ।ਕਤਲ ਤੋਂ ਪਹਿਲਾਂ ਉਸਦੀ ਦਿਲਰੋਜ਼ ਦੇ ਮਾਪਿਆਂ ਦੇ ਨਾਲ ਛੋਟੀ ਜਿਹੀ ਗੱਲ ਤੇ ਬਹਿਸ ਹੋਈ ਸੀ ਅਤੇ ਉਸ ਗੱਲ ਤੋਂ ਹੀ ਉਸਨੇ ਰੰਜਿਸ਼ ਰੱਖਣੀ ਸ਼ੁਰੂ ਕਰ ਦਿੱਤੀ ਅਤੇ ਦਿਲਰੋਜ਼ ਦਾ ਕਤਲ ਕਰ ਦਿੱਤਾ।

ਨੀਲਮ ਦੇ ਪਰਿਵਾਰਿਕ ਮੈਂਬਰ ਆਪਣਾ ਘਰ ਛੱਡ ਕੇ ਕਿਤੇ ਹੋਰ ਰਹਿਣ ਲਈ ਜਾ ਰਹੇ ਸਨ ਅਤੇ ਉਹ ਆਖਰੀ ਦਿਨ ਸੀ, ਜਿਸ ਦਿਨ ਉਹਨਾਂ ਨੇ ਆਪਣੇ ਘਰ ਦਾ ਬਾਕੀ ਸਮਾਨ ਚੁੱਕਣਾ ਸੀ, ਜਿਸ ਵੇਲੇ ਨੀਲਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਮਾਸੂਮ ਦਿਲਰੋਜ਼ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਜ਼ਮੀਨ ਵਿੱਚ ਦੱਬ ਦਿੱਤਾ।

LEAVE A REPLY

Please enter your comment!
Please enter your name here