Saturday, October 24, 2026
Home Latest ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜ਼ਵਾਨ ਤੇ ਚਲਾਈਆ ਗੋਲੀਆਂ, ਹੋਈ ਮੌਤ

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜ਼ਵਾਨ ਤੇ ਚਲਾਈਆ ਗੋਲੀਆਂ, ਹੋਈ ਮੌਤ

ਸੋਨੀਪਤ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸੋਨੀਪਤ ਦੇ ਪਿੰਡ ਮੋਹਾਣਾ ਵਿੱਚ ਦਿਨ-ਦਿਹਾੜੇ ਗੋਲੀ ਮਾਰ ਕੇ ਨੌਜ਼ਵਾਨ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਵੀ ਪਿੰਡ ਮੋਹਾਣਾ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਰਵੀ ਘਰ ਤੋਂ ਬਜ਼ਾਰ ਗਿਆ ਸੀ ਤੇ ਜਦੋ ਉਹ ਪਿੰਡ ਤੋਂ ਥੋੜ੍ਹੀ ਦੂਰੀ ਤੇ ਪਹੁੰਚਿਆ ਤਾਂ ਮੋਟਰਸਾਈਕਲ ਤੇ ਸਵਾਰ ਦੋ ਨੌਜ਼ਵਾਨਾਂ ਨੇ ਰਵੀ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆ।

Advertisements

ਜਦੋ ਰਵੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸਦੇ ਗੋਲੀ ਲੱਗਣ ਕਾਰਨ ਉਹ ਭੱਜ ਨਾ ਸਕਿਆ ਤੇ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸਤੋਂ ਬਾਅਦ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਗੋਲੀ ਦੀ ਅਵਾਜ਼ ਸੁਣ ਕੇ ਲੋਕ ਘਰਾਂ ਵਿੱਚੋ ਬਾਹਰ ਨਿਕਲੇ ਪਰ ਉਦੋ ਤੱਕ ਹਮਲਾਵਰ ਫਰਾਰ ਹੋ ਚੁੱਕੇ ਹਨ।ਆਸ-ਪਾਸ ਦੇ ਲੋਕਾਂ ਨੇ ਰਵੀ ਦੇ ਪਰਿਵਾਰ ਨੂੰ ਸੂਚਿਤ ਕੀਤਾ ਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here