ਭਰਾ ਦੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਨੌਜ਼ਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਣਾ ਵਿੱਚ ਇੱਕ ਪਰਿਵਾਰ ਦੇ ਵਿਆਹ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਚਾਚੇ ਦੇ ਲੜਕੇ ਦੇ ਵਿਆਹ ਦਾ ਕਾਰਡ ਦੇਣ ਗਏ ਲੜਦੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਨੌਜਵਾਨ ਸੜਕ ਕਿਨਾਰੇ ਖੜ੍ਹਾ ਹੋ ਕੇ ਫ਼ੋਨ ਸੁਣ ਰਿਹਾ ਸੀ, ਇਸ ਦੌਰਾਨ ਹੀ ਹਾਦਸਾ ਵਾਪਰ ਗਿਆ।

Advertisements

ਘਟਨਾ ਦੇ ਬਾਅਦ ਤੋਂ ਦੋਸ਼ੀ ਡਰਾਈਵਰ ਫਰਾਰ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਹਿਚਾਣ ਅਜੈ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਟਰੈਕਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਗੋਹਾਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦਰਅਸਲ, ਅਜੈ ਕੁਮਾਰ ਨਗਰ ਪਿੰਡ ਦਾ ਰਹਿਣ ਵਾਲਾ ਸੀ ਅਤੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਦੇ ਪਿਤਾ ਸੂਰਜਭਾਨ ਨੇ ਦੱਸਿਆ ਕਿ ਉਸ ਦੇ ਛੋਟੇ ਭਰਾ ਦੇ ਬੇਟੇ ਦਾ ਵਿਆਹ 21 ਅਪ੍ਰੈਲ ਨੂੰ ਹੈ। ਅਜੈ ਆਪਣੇ ਇੱਕ ਦੋਸਤ ਨਾਲ ਕਾਰਡ ਵੰਡਣ ਗਿਆ ਸੀ।

ਅਜੈ ਮੋਟਰਸਾਈਕਲ ‘ਤੇ ਨਜ਼ਦੀਕੀ ਪਿੰਡ ਬਰੋਟਾ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਨੇੜੇ ਪਹੁੰਚਿਆ ਤਾਂ ਉਹ ਕਿਸੇ ਦਾ ਫੋਨ ਸੁਣਨ ਲਈ ਰੁਕਿਆ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਇੱਕ ਟਰੈਕਟਰ ਚਾਲਕ ਨੇ ਉਸ ਦੇ ਲੜਕੇ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ‘ਚ ਅਜੈ ਦੀ ਮੌਤ ਹੋ ਗਈ।

LEAVE A REPLY

Please enter your comment!
Please enter your name here