ਫਰਨੀਚਰ ਦੀ ਦੁਕਾਨ ‘ਚ ਲੱਗੀ ਅੱਗ, 2 ਵਿਅਕਤੀ ਝੁਲਸੇ

ਬਟਾਲਾ (ਦ ਸਟੈਲਰ ਨਿਊਜ਼)। ਬਟਾਲਾ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਵਿਚ ਇੱਕ ਫਰਨੀਚਰ ਦੀ ਦੁਕਾਨ ਨੂੰ ਅੱਗ ਲੱਗ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿੱਚ ਦੋ ਵਿਅਕਤੀਆਂ ਦੇ ਝੁਲਸਣ ਦੀ ਖਬਰ ਮਿਲੀ ਹੈ। ਝੁਲਸੇ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ੍ਰੀ ਹਰਗੋਬਿੰਦਪੁਰ ਕਸਬਾ ਬਟਾਲਾ ਰੋਡ ਤੇ ਸਥਿਤ ਇਕ ਫਰਨੀਚਰ ਦੀ ਦੁਕਾਨ ਵਿੱਚ ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਤੁਰੰਤ ਬਾਅਦ ਬਟਾਲਾ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।

Advertisements

ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਇਕੱਠੇ ਹੋ ਕੇ ਅੱਗ ‘ਤੇ ਕਾਬੂ ਪਾਇਆ। ਪਰ ਫਰਨੀਚਰ ਦੀ ਦੁਕਾਨ ਹੋਣ ਕਾਰਨ ਕੁਝ ਹੀ ਮਿੰਟਾਂ ਵਿਚ ਲੱਕੜ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਜਦੋਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅੱਗ ਲੱਗਣ ਕਾਰਨ ਦੋ ਵਿਅਕਤੀ ਝੁਲਸ ਗਏ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਫਿਲਹਾਲ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here