ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ-ਕਮ- ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 21 ਅਪ੍ਰੈਲ 2024 ਦਿਨ ਐਤਵਾਰ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

Advertisements

ਐਸ.ਐਸ.ਜੈਨ ਸਭਾ, ਮਾਲੇਰਕੋਟਲਾ ਅਨੁਸਾਰ ਮਿਤੀ 21 ਅਪ੍ਰੈਲ 2024 ਨੂੰ ਮਹਾਂਵੀਰ ਜੈਯੰਤੀ ਦਾ ਦਿਹਾੜਾ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ । ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ 21 ਅਪ੍ਰੈਲ 2024 ਨੂੰ  ਭਗਵਾਨ ਮਹਾਂਵੀਰ ਜੈਯੰਤੀ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ /ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

LEAVE A REPLY

Please enter your comment!
Please enter your name here