ਈਡੀ ਦਾ ਦਾਅਵਾ: ਕੇਜਰੀਵਾਲ ਨੂੰ ਘਰੋਂ ਖਾਣ ਲਈ ਆ ਰਹੀਆ ਹਨ ਆਲੂ ਪੁਰੀ, ਅੰਬ ਤੇ ਮਠਿਆਈਆਂ..

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਇੱਕ ਅਦਾਲਤ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਪਣੇ ਡਾਕਟਰ ਨਾਲ ਨਿਯਮਤ ਸਲਾਹ ਕਰਨ ਦੀ ਅਪੀਲ ‘ਤੇ ਆਪਣਾ ਜਵਾਬ ਦਾਖਲ ਕੀਤਾ ਹੈ। ਈਡੀ ਦੀ ਤਰਫੋਂ ਪੇਸ਼ ਹੋਏ ਵਕੀਲ ਜ਼ੁਹੈਬ ਹੁਸੈਨ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘਰੋਂ ਖਾਣ ਲਈ ਆਲੂ ਪੁਰੀ, ਅੰਬ, ਮਠਿਆਈਆਂ ਅਤੇ ਹੋਰ ਮਿੱਠੀਆਂ ਚੀਜ਼ਾਂ ਦਿੱਤੀਆਂ ਜਾ ਰਹੀਆਂ ਹਨ ਜੋ ਕਿ ਉਹਨਾਂ ਦਾ ਸ਼ੂਗਰ ਵਧਣ ਦਾ ਕਾਰਨ ਹੈ।

Advertisements

ਉਹਨਾਂ ਕਿਹਾ ਕਿ ਇਸਨੂੰ ਮੈਡੀਕਲ ਆਧਾਰ ‘ਤੇ ਜ਼ਮਾਨਤ ਦਾਇਰ ਕਰਨ ਦਾ ਆਧਾਰ ਬਣਾਇਆ ਜਾ ਰਿਹਾ ਹੈ। ਪਰ ਦੂਜੇ ਪਾਸੇ ਕੇਜਰੀਵਾਲ ਦੇ ਵਕੀਲ ਵਿਵੇਕ ਜੈਨ ਨੇ ਈਡੀ ਦੇ ਵਕੀਲ ਦੀਆਂ ਦਲੀਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਈਡੀ ਇਹ ਬਿਆਨ ਮੀਡੀਆ ਲਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਡਾਕਟਰ ਦੇ ਕਹਿਣ ਅਨੁਸਾਰ ਹੀ ਖਾਣਾ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here