ਸਕੂਲ ਜਾ ਰਹੇ ਨੌਜ਼ਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਤਰਨਤਾਰਨ ਦੇ ਪਿੰਡ ਐਮਾ ਦੇ ਇੱਕ 18 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਨੌਜ਼ਵਾਨ ਜਗਮੀਤ ਸਕੂਲ ਨੂੰ ਜਾ ਰਿਹਾ ਸੀ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਮਾਮਾ ਨੇ ਦੱਸਿਆ ਕਿ ਜਗਮੀਤ ਸਿੰਘ ਜਿਸਦੀ ਉਮਰ ਕਰੀਬ 18 ਸਾਲ ਸੀ, ਜਗਮੀਤ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਤੇ ਸਕੂਲ ਨੂੰ ਜਾ ਰਿਹਾ ਸੀ।

Advertisements

ਜਦੋਂ ਉਹ ਪਿੰਡ ਕੋਟ ਨੇੜੇ ਪਹੁੰਚਿਆ ‘ਤਾਂ ਉਸਦਾ ਐਕਸੀਡੈਂਟ ਹੋ ਗਿਆ। ਹਾਦਸੇ ਮਗਰੋਂ ਗੰਭੀਰ ਹਾਲਤ ਵਿੱਚ ਉਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ ਹੈ।

LEAVE A REPLY

Please enter your comment!
Please enter your name here