ਕੈਨੇਡਾ ਵਿੱਚ ਭਾਰਤੀਆਂ ਅਤੇ ਪੰਜਾਬੀਆਂ ਨੇ ਵੱਡੀ ਲੁੱਟ ਨੂੰ ਦਿੱਤਾ ਅੰਜ਼ਾਮ, ਲੁੱਟਿਆ ਸੋਨਾ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੈਨੇਡਾ ’ਚ ਭਾਰਤੀਆਂ ਤੇ ਪੰਜਾਬੀਆਂ ਵੱਲੋ ਵੱਡੀ ਲੁੱਟ ਨੂੰ ਅੰਜ਼ਾਮ ਦੇਣ ਦੀ ਖਬਰ ਮਿਲੀ ਹੈ। ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ ਵਿਚ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਏਅਰ ਕੈਨੇਡਾ ਦੇ ਸਟੋਰੇਜ ਡਿਪੂ ਤੋਂ 6,600 ਸੋਨੇ ਦੀਆਂ ਛੜਾਂ ਚੋਰੀ ਹੋ ਗਈਆਂ ਸਨ, ਜਿਨ੍ਹਾਂ ਦੀ ਕੀਮਤ 20 ਮਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਹੈ। ਭਾਰਤੀ ਕਰੰਸੀ ’ਚ ਇਨ੍ਹਾਂ ਦੀ ਕੀਮਤ 1 ਅਰਬ 21 ਕਰੋੜ ਰੁਪਏ ਬਣੇਗੀ।

Advertisements

ਪੁਲਿਸ ਨੇ ਇਸ ਲੁੱਟ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਏਅਰ ਕੈਨੇਡਾ ਦਾ ਮੁਲਾਜ਼ਮ ਪਰਮਪਾਲ ਸਿੱਧੂ (54) ਵਾਸੀ ਬਰੈਂਪਟਨ ਵੀ ਸ਼ਾਮਲ ਹੈ।

ਗ੍ਰਿਫਤਾਰ ਕੀਤਾ ਗਿਆ ਇਕ ਹੋਰ ਇੰਡੋ-ਕੈਨੇਡੀਅਨ ਅਮਿਤ ਜਲੋਟਾ (40) ਟੋਰਾਂਟੋ ਨੇੜੇ ਓਕਵਿਲ ਤੋਂ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਬਾਕੀ 3 ਵਿਅਕਤੀਆਂ ਵਿੱਚ ਬਰੈਂਪਟਨ ਨੇੜੇ ਜਾਰਜਟਾਊਨ ਦਾ ਅਮਾਦ ਚੌਧਰੀ (43), ਟੋਰਾਂਟੋ ਦਾ ਅਲੀ ਰਜ਼ਾ (37) ਅਤੇ ਬਰੈਂਪਟਨ ਦਾ ਪ੍ਰਸਾਦ ਪਰਾਮਾਲਿੰਗਮ (35 ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਬਰੈਂਪਟਨ ਦੇ ਅਰਚਿਤ ਗਰੋਵਰ (36), ਮਿਸੀਸਾਗਾ ਦੇ ਅਰਸਲਾਨ ਚੌਧਰੀ (42) ਅਤੇ ਚੋਰੀ ਦੇ ਸਮੇਂ ਏਅਰ ਕੈਨੇਡਾ ਦੀ ਕਰਮਚਾਰੀ ਸਿਮਰਨਪ੍ਰੀਤ ਪਨੇਸਰ (31) ਵਾਸੀ ਬਰੈਂਪਟਨ ਖਿਲਾਫ ਵਾਰੰਟ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here