ਪੰਜਾਬ ‘ਚ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਵੋਟਰਾਂ ਨੂੰ ਵੋਟ ਪਾਉਣ ਲਈ 19 ਨੂੰ ਮਿਲੇਗੀ ਵਿਸ਼ੇਸ਼ ਛੁੱਟੀ

ਪਟਿਆਲਾ,(ਦ ਸਟੈਲਰ ਨਿਊਜ਼): ਲੋਕ ਸਭਾ ਚੋਣਾਂ-2024 ਦੌਰਾਨ ਵੋਟਾਂ ਪੁਆਉਣ ਦੀ ਪੂਰੇ ਦੇਸ਼ ‘ਚ ਵੱਖ-ਵੱਖ ਗੇੜਾਂ ਤਹਿਤ ਚੱਲ ਰਹੀ ਪ੍ਰਕ੍ਰਿਆ ਦੇ ਮੱਦੇਨਜ਼ਰ ਆਪਣੀਆਂ ਨੌਕਰੀਆਂ ਕਰਨ ਕਰਕੇ ਦੂਜੇ ਰਾਜਾਂ ‘ਚ ਵੱਸਦੇ ਵੋਟਰਾਂ ਦੀਆਂ ਵੋਟਾਂ ਉਨ੍ਹਾਂ ਦੇ ਆਪਣੇ ਰਾਜਾਂ ‘ਚ ਪੁਆਉਣ ਲਈ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਛੁੱਟੀ ਮਿਲੇਗੀ।

Advertisements

ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਅਧਿਸੂਚਨਾ ਤਹਿਤ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜੰਮੂ ਤੇ ਕਸ਼ਮੀਰ ਅਤੇ ਰਾਜਸਥਾਨ ਲੋਕ ਸਭਾ ਹਲਕਿਆਂ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਉਹ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19 ਅਪ੍ਰੈਲ 2024 ਦੀ ਸਪੈਸ਼ਲ ਛੁੱਟੀ ਲੈ ਸਕੇਗਾ।

ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਅਤੇ ਰਾਜਸਥਾਨ ਦਾ ਵੋਟਰ ਜੇਕਰ ਪੰਜਾਬ ਰਾਜ ਵਿੱਚ ਕੰਮ ਕਰਦਾ ਹੈ, ਉਨ੍ਹਾਂ ਨੂੰ ਵੋਟ ਪਾਉਣ ਲਈ ਰੀਪ੍ਰੀਜੈਂਟੇਸ਼ਨ ਆਫ਼ ਪੀਪਲ ਐਕਟ, 1951 ਦੀ ਸੈਕਸ਼ਨ 135ਬੀ(1) ਤਹਿਤ ਮਿਤੀ 19 ਅਪ੍ਰੈਲ 2024 ਦੀ ਪੇਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

LEAVE A REPLY

Please enter your comment!
Please enter your name here