ਮਨੀਸ਼ ਚੰਦਰ ਸੂਦ ਤੇ ਕੁਮਕੁਮ ਸੂਦ ਵੱਲੋਂ ਸਾਂਝੀ ਰਸੋਈ ਲਈ 10 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ।, ਜਿਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਨੀਸ਼ ਚੰਦਰ ਸੂਦ ਪੁੱਤਰ ਡਾ. ਏ. ਸੂਦ ਅਤੇ ਸ੍ਰੀਮਤੀ ਕੁਮਕੁਮ ਸੂਦ ਰੈੱਡ ਕਰਾਸ ਮੈਂਬਰ ਵੱਲੋਂ 10 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਸਾਂਝੀ ਰਸੋਈ ਨੂੰ ਮੁਹੱਈਆ ਕੀਤੀ ਗਈ ਹੈ।

Advertisements

ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ‘ਬੁੱਕ-ਏ-ਡੇਅ’ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਹ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਉਨ੍ਹਾਂ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣਾ ਵੱਡਮੁੱਲਾ ਸਹਿਯੋਗ ਮੁਹੱਇਆ ਕਰਨ ਦੀ ਕਿਰਪਾਲਤਾ ਕਰਨ। 

LEAVE A REPLY

Please enter your comment!
Please enter your name here