ਇਜ਼ਰਾਈਲ ਨੇ ਈਰਾਨ ਤੇ ਕੀਤਾ ਹਮਲਾ, ਦਾਗੀਆਂ ਮਿਜ਼ਾਈਲਾਂ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਇਜ਼ਰਾਈਲ ਨੇ ਈਰਾਨ ਤੇ ਹਮਲਾ ਕਰ ਦਿੱਤਾ ਹੈ। ਦੱਸ ਦਈਏ ਈਰਾਨ ਨੇ ਹਾਲ ਹੀ ਵਿੱਚ ਦਰਜਨਾਂ ਡਰੋਨ ਅਤੇ ਮਿਜ਼ਾਈਲਾਂ ਨਾਲ ਇਜ਼ਰਾਈਲ ਤੇ ਹਮਲਾ ਕੀਤਾ ਸੀ। ਹੁਣ ਇਜ਼ਰਾਈਲ ਵੱਲੋਂ ਈਰਾਨ ਤੇ ਮਿਜ਼ਾਈਲ ਹਮਲੇ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲੀ ਮਿਜ਼ਾਈਲਾਂ ਨੇ ਈਰਾਨ ਦੇ ਪ੍ਰਮਾਣੂ ਪਲਾਂਟਾਂ ਨੂੰ ਨਿਸ਼ਾਨਾ ਬਣਾਇਆ ਹੈ। ਦੂਜੇ ਪਾਸੇ, ਇਜ਼ਰਾਈਲੀ ਹਮਲੇ ਦੀਆਂ ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ, ਈਰਾਨ ਨੇ ਪੱਛਮੀ ਹਿੱਸੇ ਵਿੱਚ ਆਪਣੇ ਹਵਾਈ ਖੇਤਰ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਦੇ ਪਰਮਾਣੂ ਪਲਾਂਟਾਂ ਨੂੰ ਨਿਸ਼ਾਨਾ ਬਣਾ ਕੇ ਇਜ਼ਰਾਇਲੀ ਮਿਜ਼ਾਈਲਾਂ ਦਾਗੀਆਂ ਗਈਆਂ ਹਨ।

Advertisements

ਇਜ਼ਰਾਈਲ ਡਿਫੈਂਸ ਫੋਰਸ (ਆਈਡੀਐਫ) ਨੇ ਕਿਹਾ ਕਿ ਉੱਤਰੀ ਇਜ਼ਰਾਈਲ ਦੇ ਅਰਬ ਅਲ-ਅਰਮਸ਼ੇ ਵਿੱਚ ਐਮਰਜੈਂਸੀ ਸਾਇਰਨ ਵਜਾਇਆ ਗਿਆ ਹੈ। ਆਮ ਤੌਰ ‘ਤੇ ਇਸ ਰਾਹੀਂ ਆਮ ਲੋਕ ਅਤੇ ਸਥਾਨਕ ਪ੍ਰਸ਼ਾਸਨ ਨੂੰ ਸੁਚੇਤ ਕੀਤਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਈਰਾਨ ਦੇ ਡਰੋਨ ਅਤੇ ਮਿਜ਼ਾਈਲ ਹਮਲੇ ਤੋਂ ਬਾਅਦ ਇਜ਼ਰਾਈਲ ਦੇ ਸਹਿਯੋਗੀ ਦੇਸ਼ਾਂ ਨੇ ਤੇਲ ਅਵੀਵ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਸੀ। ਹਾਲਾਂਕਿ ਇਜ਼ਰਾਈਲ ਨੇ ਸਪੱਸ਼ਟ ਕਿਹਾ ਸੀ ਕਿ ਉਹ ਤੈਅ ਕਰੇਗਾ ਕਿ ਈਰਾਨ ਨੂੰ ਕਦੋਂ ਅਤੇ ਕਿਵੇਂ ਜਵਾਬ ਦਿੱਤਾ ਜਾਵੇਗਾ। ਈਰਾਨੀ ਮੀਡੀਆ ਨੇ ਇਹ ਵੀ ਕਿਹਾ ਹੈ ਕਿ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਹਾਲਾਂਕਿ ਇਸ ਧਮਾਕੇ ਦੇ ਕਾਰਨਾਂ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ।

LEAVE A REPLY

Please enter your comment!
Please enter your name here