Tuesday, October 27, 2026
Home Latest ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 1 ਦੀ ਮੌਤ

ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 1 ਦੀ ਮੌਤ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਤੜਕਸਾਰ ਇੱਕ ਤੇਜ਼ ਰਫਤਾਰ ਟਰੱਕ ਵੱਲੋਂ ਇੱਕ ਟਰੈਕਟਰ-ਟਰਾਲੀ ਨੂੰ ਪਿੱਛਿਓ ਟੱਕਰ ਮਾਰਨ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਟਰਾਲੀ ਦਾ ਸਤੁੰਲਨ ਵਿਗੜ ਗਿਆ ਜਿਸ ਕਾਰਨ ਉਹ ਪੁੱਲ ਦੀ ਕੰਧ ਵਿੱਚ ਜਾ ਵੱਜਿਆ। ਹਾਦਸਾ ਇੰਨਾ ਕੁ ਜ਼ਿਆਦਾ ਭਿਆਨਕ ਸੀ ਕਿ ਹਾਦਸੇ ਵਿੱਚ ਟਰੈਕਟਰ ਚਾਲਕ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ।

Advertisements

ਹਾਦਸੇ ਦੌਰਾਨ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।ਜ਼ਖਮੀ ਵਿਅਕਤੀ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ। ਫਿਲਹਾਲ ਮ੍ਰਿਤਕ ਦੀ ਪਹਿਚਾਣ ਨਹੀਂ ਸਕੀ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here