ਮੋਦੀ ਸਰਕਾਰ ਦੇਸ਼ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ: ਰਿੰਪੀ ਸ਼ਰਮਾ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਵਲੋਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮਪ੍ਰਕਾਸ਼ ਨੂੰ ਟਿਕਟ ਮਿਲਣ ਤੋਂ ਬਾਅਦ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਕਾਰਜਕਾਰਨੀ ਮੈਂਬਰ ਰਿੰਪੀ ਸ਼ਰਮਾ, ਸੀਨੀਅਰ ਨੇਤਾ ਡਾ.ਰਣਵੀਰ ਕੌਸ਼ਲ, ਸਾਬਕਾ ਮੰਡਲ ਪ੍ਰਧਾਨ ਕਪਿਲ ਧੀਰ ਨੇ ਅਨੀਤਾ ਸੋਮਪ੍ਰਕਾਸ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਰਿੰਪੀ ਸ਼ਰਮਾ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਵੱਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਅਨੀਤਾ ਸੋਮਪ੍ਰਕਾਸ਼ ਦੀ ਜਿੱਤ ਯਕੀਨੀ ਹੈ।ਰਿੰਪੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਲਾਭਪਾਤਰੀਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਚੋਣਾਂ ਦੌਰਾਨ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ। ਦੇਸ਼ ਵਿੱਚ ਵਿਕਾਸ ਕਰਵਾਉਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

Advertisements

ਉਨ੍ਹਾਂ ਕਿਹਾ ਕਿ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇਸ਼ ਵਾਸੀਆਂ ਨੂੰ ਹਰ ਆਧੁਨਿਕ ਸੇਵਾ ਪ੍ਰਦਾਨ ਕਾਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਮੰਤਵ ਦੇਸ਼ ਵਿੱਚ ਵਿਕਾਸ ਕਰਵਾਉਣਾ ਅਤੇ ਸਾਰੀਆਂ ਸਕੀਮਾਂ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਗੁਰੂਆਂ ਦਾ ਸਨਮਾਨ, ਕਰਤਾਰਪੁਰ ਲਾਂਘਾ ਖੋਲ੍ਹਣ, ਸ਼ਹਿਰਾਂ, ਪਿੰਡਾਂ ਅਤੇ ਧਾਰਮਿਕ ਸਥਾਨਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਦੇਸ਼ ਦੇ ਹਿੱਤ ਵਿੱਚ ਹਮੇਸ਼ਾ ਹੀ ਮਹੱਤਵਪੂਰਨ ਫੈਸਲੇ ਲਏ ਹਨ। ਮੋਦੀ ਸਰਕਾਰ ਨੇ ਅਜ਼ਾਦੀ ਦੇ ਸਮੇਂ ਤੋਂ ਲਟਕ ਰਹੇ ਮੁੱਦੇ ਜਿਨ੍ਹਾਂ ਵਿੱਚ ਤਿੰਨ ਤਲਾਕ, ਧਾਰਾ 370 ਅਤੇ ਰਾਮ ਮੰਦਰ ਵਰਗੇ  ਮਸਲੇ ਸੁਲਝਾ ਕੇ ਲੋਕਾਂ ਨੂੰ ਤੋਹਫੇ ਦਿੱਤੇ ਹਨ।

ਕਰੋਨਾਂ ਕਾਲ ਵਿੱਚ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਮੁਫਤ ਰਾਸ਼ਨ ਪਹੁੰਚਾਉਣ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ।ਦੇਸ਼ ਦੀ ਅਗਵਾਈ ਹਮੇਸ਼ਾ ਦੂਰਦਰਸ਼ੀ ਅਤੇ ਸਹੀ ਫੈਸਲੇ ਲੈਣ ਵਾਲਾ ਵਿਅਕਤੀ ਹੀ ਕਰ ਸਕਦਾ ਹੈ ਅਤੇ ਇਹ ਸਾਰੇ ਗੁਣ ਦੇਸ਼ ਦੇ ਮੌਜੂਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਜਨਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਹੈ।

LEAVE A REPLY

Please enter your comment!
Please enter your name here