ਟਰੱਕ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਡਰਾਈਵਰ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅ ਤੇ ਇੱਕ ਦਰਦਨਾਕ ਹਾਦਸਾ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਿੱਥੇ ਕਿ ਇੱਕ ਟਰੱਕ ਨੂੰ ਅੱਗ ਲੱਗ ਗਈ। ਜਿਸ ਕਾਰਨ ਕੈਬਿਨ ਵਿੱਚ ਸੌਂ ਰਿਹਾ ਡਰਾਈਵਰ ਜ਼ਿੰਦਾ ਸੜ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 4 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਫਿਲਹਾਲ ਮ੍ਰਿਤਕ ਡਰਾਈਵਰ ਦੀ ਪਹਿਚਾਣ ਨਹੀਂ ਹੋ ਸਕੀ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਰ ਰਾਤ ਕਰੀਬ 12 ਵਜੇ ਖੰਨਾ ਦੇ ਬੀਜਾ ਨੇੜੇ ਪੈਟਰੋਲ ਪੰਪ ਦੇ ਬਾਹਰ ਟੱਰਕ ਦੇ ਕੈਬਿਨ ਵਿੱਚ ਸੌ ਰਿਹਾ ਸੀ। ਤੜਕੇ ਟਰੱਕ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਕੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਡਰਾਈਵਰ ਕੈਬਿਨ ਦੇ ਅੰਦਰ ਚੀਕ ਰਿਹਾ ਸੀ। ਸ਼ੀਸ਼ਾ ਤੋੜ ਕੇ ਡਰਾਈਵਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਪੈਟਰੋਲ ਪੰਪ ਦੇ ਕਰਮਚਾਰੀ ਇਸ ਵਿੱਚ ਕਾਮਯਾਬ ਨਹੀਂ ਹੋ ਸਕੇ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਟੀਮ ਨੂੰ ਸੂਚਿਤ ਕੀਤਾ ਗਿਆ।

Advertisements

ਪਰੰਤੂ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਡਰਾਈਵਰ ਦੀ ਮੌਤ ਹੋ ਚੁੱਕੀ ਸੀ। ਡਰਾਈਵਰ ਦਾ ਸਰੀਰ ਪੂਰੀ ਤਰ੍ਹਾਂ ਸੁਆਹ ਹੋ ਗਿਆ। ਗਰਦਨ ਧੜ ਤੋਂ ਵੱਖ ਹੋ ਗਈ ਸੀ। ਡਰਾਈਵਰ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ, ਪਰ ਡਰਾਈਵਰ ਬਚ ਨਾ ਸਕਿਆ। ਪੈਟਰੋਲ ਪੰਪ ਦੇ ਕਰਮਚਾਰੀ ਕੁਲਦੀਪ ਸਿੰਘ ਅਤੇ ਜਗਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਬਾਅਦ ਸਵੇਰੇ ਕਰੀਬ 4 ਵਜੇ ਤੇਲ ਭਰਨ ਲਈ ਬਾਹਰ ਆਏ ਤਾਂ ਉਨ੍ਹਾਂ ਨੇ ਟਰੱਕ ਨੂੰ ਅੱਗ ਲੱਗੀ ਦੇਖੀ। ਪੰਪ ਤੇ ਪਏ ਸਿਲੰਡਰ ਅਤੇ ਪਾਈਪ ਦੀ ਵਰਤੋਂ ਕਰਕੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਡਰਾਈਵਰ ਨੂੰ ਬਾਹਰ ਕੱਢਣ ਲਈ ਸ਼ੀਸ਼ੇ ਵੀ ਤੋੜੇ ਗਏ ਪਰ ਉਹ ਨਾਕਾਮ ਰਹੇ। ਡਰਾਈਵਰ ਜ਼ਿੰਦਾ ਸੜ ਚੁੱਕਿਆ ਸੀ। ਫਿਲਹਾਲ  ਪੁਲਿਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here