ਪਤਨੀ ਤੋਂ ਪਰੇਸ਼ਾਨ ਹੋ ਕੇ ਪਤੀ ਨੇ ਕੀਤੀ ਖੁਦਕੁਸ਼ੀ

ਖੰਨਾ (ਦ ਸਟੈਲਰ ਨਿਊਜ਼)। ਖੰਨਾ ਵਿੱਚ ਪਤਨੀ ਤੋਂ ਪਰੇਸ਼ਾਨ ਵਿਅਕਤੀ ਵੱਲੋ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਵੀ ਕੁਮਾਰ ਉਮਰ 34 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 7 ਮਹੀਨੇ ਪਹਿਲਾਂ ਰਾਜੇ ਨੇ ਇੱਕ ਐਨਆਰਆਈ ਤੋਂ ਮਕਾਨ ਲਿਆ ਸੀ, ਜਿੱਥੇ ਉਹ ਮਕਾਨ ਦੀ ਰਖਵਾਲੀ ਕਰਨ ਲਈ ਰਹਿੰਦਾ ਸੀ।

Advertisements

ਐਨਾਰਾਈ ਨੇ ਉਸ ਨਾਲ ਸਮਝੌਤਾ ਕੀਤਾ ਸੀ ਕਿ ਉਹ ਉਦੋ ਤੱਕ ਘਰ ਵਿੱਚ ਰਹਿ ਸਕਦਾ ਹੈ, ਜਦੋਂ ਤੱਕ ਉਹ ਘਰ ਨਹੀਂ ਵੇਚ ਦਿੰਦਾ। ਪਰ ਕੁੱਝ ਸਮੇਂ ਬਾਅਦ ਰਵੀ ਦੀ ਪਤਨੀ ਨੇ ਰਵੀ ਨੂੰ ਘਰੋਂ ਕੱਢ ਦਿੱਤਾ ਅਤੇ ਖੁਦ ਘਰ ਵਿੱਚ ਰਹਿਣ ਲੱਗ ਪਈ ਤੇ ਰਵੀ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ। ਇਸ ਤੋਂ ਪ੍ਰੇਸ਼ਾਨ ਹੋ ਕੇ ਰਵੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here