ਮਿਆਦ ਮੁੱਕੀ ਚਾਕਲੇਟ ਖਾਣ ਨਾਲ ਬੱਚੀ ਹੋਈ ਬੀਮਾਰ, ਆਈਆ ਖੂਨ ਦੀਆਂ ਉਲਟੀਆਂ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਚਾਕਲੇਟ ਖਾਣ ਨਾਲ ਇੱਕ ਬੱਚੀ ਬੀਮਾਰ ਹੋ ਗਈ। ਜਿਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਮਿਆਦ ਪੁੱਗੀ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜੀ ਹੈ। ਦੱਸਿਆ ਜਾ ਰਿਹਾ ਹੈ ਕਿ ਚਾਕਲੇਟ ਦੀ 6 ਮਹੀਨੇ ਪਹਿਲਾਂ ਹੀ ਮਿਆਦ ਪੂਰੀ ਹੋ ਚੁੱਕੀ ਸੀ ਜਿਸ ਨੂੰ ਖਾ ਕੇ ਬੱਚੀ ਬੀਮਾਰ ਪੈ ਗਈ ਹੈ।

Advertisements

ਚਾਕਲੇਟ ਖਾਣ ਨਾਲ ਬੱਚੀ ਨੂੰ ਖੂਨ ਦੀਆਂ ਉਲਟੀਆਂ ਆਉਣ ਲੱਗੀਆਂ। ਉੱਥੇ ਹੀ ਇਹ ਮਾਮਲਾ ਸਾਹਮਣੇ ਆਉਣ ਮਗਰੋਂ ਸਿਹਤ ਵਿਭਾਗ ਨੇ ਕਾਰਵਾਈ ਕਰਦੇ ਹੋਏ ਦੁਕਾਨ ਤੇ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਨੇ ਦੁਕਾਨ ਤੋਂ ਚਾਕਲੇਟਾਂ ਆਦਿ ਦੇ ਸੈਂਪਲ ਲਏ। ਫਿਲਹਾਲ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। 

LEAVE A REPLY

Please enter your comment!
Please enter your name here