ਕੇਜਰੀਵਾਲ ਨੂੰ ਹੌਲੀ ਹੌਲੀ ਮੌਤ ਵੱਲ ਧੱਕਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਆਪ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਆਮ ਆਦਮੀ ਪਾਰਟੀ (ਆਪ) ਨੇ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਨਸੁਲਿਨ ਅਤੇ ਡਾਕਟਰ ਦੀ ਸਲਾਹ ਨਾ ਮੰਨ ਕੇ ਤਿਹਾੜ ਜੇਲ ‘ਚ ਹੌਲੀ-ਹੌਲੀ ਮੌਤ ਵੱਲ ਧੱਕਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆ ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਕਿ ਟਾਈਪ-2 ਡਾਇਬਿਟੀਜ਼ ਤੋਂ ਪੀੜਤ ਕੇਜਰੀਵਾਲ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਜਾਵੇ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਉਨ੍ਹਾਂ ਦੇ ਪਰਿਵਾਰਕ ਡਾਕਟਰ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇ ਪਰ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਦੀ ਬੇਨਤੀ ਨਹੀਂ ਮੰਨ ਰਿਹਾ।

Advertisements

” ਭਾਰਦਵਾਜ ਨੇ ਕਿਹਾ ਕਿ ਅਦਾਲਤ ਨੇ ਕੇਜਰੀਵਾਲ ਨੂੰ ਰੋਜ਼ਾਨਾ ਬਲੱਡ ਸ਼ੂਗਰ ਦੇ ਪੱਧਰ ਦੀ ਨਿਗਰਾਨੀ ਕਰਨ ਲਈ ਜੇਲ੍ਹ ਵਿਚ ਇੱਕ ਮਸ਼ੀਨ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁਲ ਮਿਲਾ ਕੇ ਇਹ ਕੇਜਰੀਵਾਲ ਨੂੰ ਖਤਮ ਕਰਨ ਦੀ ਸਾਜਿਸ਼ ਹੈ ਤਾਂ ਕਿ ਉਨ੍ਹਾਂ ਦੇ ਅੰਗ ਕੰਮ ਕਰਨਾ ਬੰਦ ਕਰ ਦੇਣ ਅਤੇ ਜਦੋਂ ਉਹ ਦੋ-ਚਾਰ ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣ ਤਾਂ ਉਹ ਗੁਰਦੇ, ਦਿਲ ਅਤੇ ਹੋਰ ਅੰਗਾਂ ਦੇ ਇਲਾਜ ਲਈ ਜਾਂਦੇ ਰਹਿਣ।

LEAVE A REPLY

Please enter your comment!
Please enter your name here