3 ਕਿਲੋ ਅਫੀਮ, 5 ਲੱਖ ਦੀ ਡਰੱਗ ਮਨੀ ਤੇ ਪਿਸਟਲ ਸਮੇਤ, 1 ਕਾਬੂ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ।  ਕਪੂਰਥਲਾ ਸੀਆਈਏ ਸਟਾਫ ਦੀ ਪੁਲਿਸ ਨੇ ਭਾਰੀ ਮਾਤਰਾ ‘ਚ ਅਫੀਮ, ਹੈਰੋਇਨ ,ਡਰੱਗ ਮਨੀ ਤੇ ਨਜਾਇਜ਼ ਪਿਸਟਲ ਸਮੇਤ ਮੁਲਜਮ ਨੂੰ ਕਾਬੂ ਕੀਤਾ ਹੈ। ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਐਸਐਸਪੀ ਵਤਸਲਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਐਸਪੀ(ਡੀ) ਸਰਬਜੀਤ ਰਾਏ ਅਤੇ ਡੀਐਸਪੀ (ਡੀ) ਗੁਰਮੀਤ ਸਿੰਘ ਦੀਆਂ ਹਦਾਇਤਾਂ ‘ਤੇ ਜ਼ਿਲ੍ਹੇ ਭਰ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸੀਆਈਏ ਸਟਾਫ ਕਪੂਰਥਲਾ ਦੀ ਪੁਲਿਸ ਵੱਲੋਂ ਇੱਕ ਮੁਲਜਮ ਨੂੰ ਗੱਡੀ ਨੰਬਰ ਪੀਬੀ08 ਡੀਡੀ 90 63 ਸਮੇਤ ਕਾਬੂ ਕਰਦੇ ਹੋਏ ਉਸ ਪਾਸੋਂ ਤਿੰਨ ਕਿਲੋ ਅਫੀਮ, 200 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਟਲ, 6 ਜਿੰਦਾ ਰੋਂਦ, 5 ਲੱਖ 7 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Advertisements

ਇੰਸਪੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਰਾਮਪਾਲ ਪੁੱਤਰ ਸਵ:ਰਮੇਸ਼ ਕੁਮਾਰ ਵਾਸੀ ਮੁਹੱਲਾ ਲਾਵਿਆ ਸਰਾਫਾ ਬਾਜ਼ਾਰ ਫਗਵਾੜਾ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੇ ਖਿਲਾਫ ਪਹਿਲਾ ਵੀ ਹੁਸ਼ਿਆਰਪੁਰ, ਜਲੰਧਰ ਅਤੇ ਕਪੂਰਥਲਾ ‘ਚ ਤਿੰਨ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਹਨ।

ਇੰਸਪੈਕਟਰ ਜਰਨੈਲ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ ਮੁਲਜ਼ਮ ਦੀ ਪਹਿਚਾਣ ਰਾਮਪਾਲ ਪੁੱਤਰ ਸਵ:ਰਮੇਸ਼ ਕੁਮਾਰ ਵਾਸੀ ਮੁਹੱਲਾ ਲਾਵਿਆ ਸਰਾਫਾ ਬਾਜ਼ਾਰ ਫਗਵਾੜਾ ਥਾਣਾ ਸਤਨਾਮਪੁਰਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here