Wednesday, October 28, 2026
Home National ਪਾਕਿਸਤਾਨ ਦੇ ਗੁ: ਸਾਹਿਬ ‘ਚ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਗਏ...

ਪਾਕਿਸਤਾਨ ਦੇ ਗੁ: ਸਾਹਿਬ ‘ਚ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਗਏ ਸਿੱਖ ਸ਼ਰਧਾਲੂ ਦੀ ਮੌਤ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚ ਸ਼ਾਮਲ ਇਕ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੋਤੀ ਜੋਤ ਅਸਥਾਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਅੰਦਰ ਸੁੱਤੇ ਪਿਆ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

Advertisements

ਇਸ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਹੈ ਤੇ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਹੈ।  ਕਾਬਿਲੇਗੌਰ ਹੈ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ 13 ਅਪ੍ਰੈਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 929 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ ਸੀ ਜੋ ਕਿ ਅੱਜ ਵਾਪਸੀ ਕਰੇਗਾ। 

LEAVE A REPLY

Please enter your comment!
Please enter your name here