ਕਾਰ ਨੇ ਸਕੂਟਰ ਸਵਾਰਾਂ ਨੂੰ ਮਾਰੀ ਟੱਕਰ, ਬਜ਼ੁਰਗ ਜੋੜੇ ਦੀ ਮੌਤ

ਖੰਨਾ (ਦ ਸਟੈਲਰ ਨਿਊਜ਼)। ਖੰਨਾ ਦੇ ਪਿੰਡ ਘੁਡਾਣੀ ਕਲਾਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਜਰਨੈਲ ਸਿੰਘ ਉਮਰ 60 ਸਾਲਾਂ ਤੇ ਰਾਜਿੰਦਰ ਕੌਰ ਵਾਸੀ ਬੀਜਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵੇ ਜਾਣੇ ਆਪਣੇ ਵਿਆਹ ਦੀ ਵਰੇ੍ਹਗੰਢ ਤੇ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਸਨ ਤੇ ਰਸਤੇ ਵਿੱਚ ਸਕਾਰਪੀਓ ਕਾਰ ਨੇ ਉਹਨਾਂ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਜਰਨੈਲ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਉਸਦੀ ਪਤਨੀ ਦੀ ਡੀਐਮਸੀ ਜਾ ਕੇ ਮੌਤ ਹੋ ਗਈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here