ਚੰਡੀਗੜ੍ਹ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ ਵਿਚਾਲੇ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਇੰਨਾਂ ਹੀ ਨਹੀਂ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ।
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਹਿੰਦਰ ਸਿੰਘ ਕੇ.ਪੀ. ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਆਗੂਆਂ ਨਾਲ ਮੀਟਿੰਗ ਕਰਨ ਲਈ ਜਲੰਧਰ ਦੇ ਇੱਕ ਸਥਾਨਕ ਹੋਟਲ ਵਿੱਚ ਪਹੁੰਚੇ ਸਨ। ਅੱਜ ਸੁਖਬੀਰ ਬਾਦਲ ਦੁਪਹਿਰ 3 ਵਜੇ ਮਹਿੰਦਰ ਸਿੰਘ ਕੇ.ਪੀ. ਦੇ ਘਰ ਪਹੁੰਚਣਗੇ।