Saturday, October 17, 2026
Home Latest ਤੇਜ਼ ਰਫਤਾਰ ਟਿੱਪਰ ਨੇ ਨੌਜ਼ਵਾਨ ਨੂੰ ਮਾਰੀ ਟੱਕਰ, ਹੋਈ ਮੌਤ

ਤੇਜ਼ ਰਫਤਾਰ ਟਿੱਪਰ ਨੇ ਨੌਜ਼ਵਾਨ ਨੂੰ ਮਾਰੀ ਟੱਕਰ, ਹੋਈ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਦੇਰ ਰਾਤ ਸੜਕ ਪਾਰ ਕਰਦੇ ਸਮੇਂ ਟਿੱਪਰ ਵੱਲੋਂ ਨੌਜ਼ਵਾਨ ਨੂੰ ਕੁਚਲ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਹਿਚਾਣ ਸੁਖਪ੍ਰੀਤ ਸਿੰਘ ਉਮਰ 18 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਪ੍ਰੀਤ ਉਸਦੇ ਦੋਸਤ ਨਾਲ ਕਿਸੇ ਪੈਲੇਸ ਗਿਆ ਹੋਇਆ ਸੀ ਤੇ ਜਦੋ ਉਹ ਵਾਪਸ ਆ ਰਹੇ ਸਨ ਤਾਂ ਸੜਕ ਪਾਰ ਕਰਦੇ ਸਮੇਂ ਇੱਕ ਤੇਜ਼ ਰਫਤਾਰ ਟਿੱਪਰ ਨੇ ਉਸਨੂੰ ਕੁਚਲ ਦਿੱਤਾ, ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਉੱਥੇ ਲੱਗੇ ਸੀਸੀਟੀਵੀ ਕੈਮਰਿਆ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਪਰਿਵਾਰਕ ਮੈਬਰਾਂ ਨੇ ਤੇ ਇਲਾਕਾ ਨਿਵਾਸੀਆਂ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਉਸਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here