ਕਾਰ ਤੇ ਬੱਸ ਵਿਚਕਾਰ ਟੱਕਰ ਹੋਣ ਨਾਲ ਫੌਜੀ ਦੀ ਮੌਤ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਰੋਡ ਤੇ ਘੱਗਾ ਨਿਰੰਕਾਰੀ ਭਵਨ ਨੇੜੇ ਸਵਾਰੀਆਂ ਨਾਲ ਭਰੀ ਪੀਆਰਟੀਸੀ ਬੱਸ ਤੇ ਮਾਰੂਤੀ ਕਾਰ ਦੀ ਭਿਆਨਕ ਟੱਕਰ ਹੋਣ ਦੀ ਖਬਰ ਮਿਲੀ ਹੈ। ਹਾਦਸੇ ਦੌਰਾਨ ਇੱਕ ਫੌਜੀ ਜਵਾਨ ਦੀ ਮੌਤ ਹੋ ਗਈ ਤੇ ਉਸਦੀ ਮੰਗੇਤਰ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਦੀਪ ਸਿੰਘ ਤੇ ਉਸਦੀ ਮੰਗੇਤਰ ਪੂਜਾ ਰਾਣੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵੇ ਜਾਣੇ ਕਾਰ ਵਿੱਚ ਸਵਾਰ ਹੋ ਕੇ ਪਾਤੜਾਂ ਤੋਂ ਪਟਿਆਲਾ ਜਾ ਰਹੇ ਸਨ ਤੇ ਜਦੋ ਉਹ ਦੋਵੇ ਘੱਗਾ ਨੇੜੇ ਨਿਰੰਕਾਰੀ ਭਵਨ ਪਹੁੰਚੇ ਤਾਂ ਉਹਨਾਂ ਦੀ ਕਾਰ ਪੀਆਰਟੀਸੀ ਨਾਲ ਟੱਕਰਾ ਗਈ ਤੇ ਫੌਜੀ ਜਵਾਨ ਦੀ ਮੌਤ ਹੋ ਗਈ ਤੇ ਉਸਦੀ ਮੰਗੇਤਰ ਗੰਭੀਰ ਜ਼ਖਮੀ ਹੋ ਗਈ, ਪੂਜਾ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here