ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ‘ਚ ਗੰਭੀਰ ਜ਼ਖ਼ਮੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਨਵਾਸ਼ਹਿਰ-ਚੰਡੀਗੜ੍ਹ ਰੋਡ ਤੇ ਸਥਿਤ ਪਿੰਡ ਟੌਂਸਾ ਨੇੜੇ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਨਾਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਅੰਗਦ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੌਰਾਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ ਤੇ ਕਰੇਨ ਦੀ ਮਦਦ ਨਾਲ ਸੜਕ ਕਿਨਾਰੇ ਲਗਾਈ ਗਈ ਹੈ। 

Advertisements

ਅੰਗਦ ਸੈਣੀ ਫਾਰਚੂਨਰ ਗੱਡੀ ਵਿੱਚ ਸਵਾਰ ਹੋ ਕੇ ਨਵਾਸ਼ਹਿਰ ਤੋਂ ਚੰਡੀਗੜ੍ਹ ਜਾ ਰਹੇ ਸਨ ਤਾਂ ਪਿੰਡ ਟੌਂਸਾ ਵਿਖੇ ਸੜਕ ਤੇ ਖੜੀ ਐਂਬੂਲੈਂਸ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here