ਟਿੱਪਰ ਨੇ ਸਕੂਟਰੀ ਸਵਾਰ ਅਧਿਆਪਕਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਚੰਡੀਗੜ੍ਹ ਰੋਡ ਤੇ ਇੱਕ ਟਿੱਪਰ ਵੱਲੋਂ ਸਕੂਟਰੀ ਸਵਾਰ ਅਧਿਆਪਕਾਂ ਨੂੰ ਟੱਕਰ ਮਾਰਨ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾਂ ਕੀਰਤੀ ਜੋ ਕਿ 1 ਸਾਲ ਤੋਂ ਡੀਸੀਐਮ ਪ੍ਰੈਜ਼ੀਡੈਂਸੀ ਸਕੂਲ ਵਿੱਚ ਪੜ੍ਹਾ ਰਹੀ ਸੀ ਤੇ ਉਹ ਸਵੇਰੇ ਸਕੂਟਰੀ ਤੇ ਸਵਾਰ ਹੋ ਕੇ ਸਕੂਲ ਜਾ ਰਹੀ ਸੀ ਤਾਂ ਉਸਨੂੰ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਈ।

Advertisements

ਉਸਦੇ ਹੱਥ ਦਾ ਅੰਗੂਠਾ ਵੱਖ ਹੋ ਗਿਆ ਤੇ ਉਸਦਾ ਇਲਾਜ ਚੱਲ ਰਿਹਾ ਹੈ।ਟਿੱਪਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here