Tuesday, October 27, 2026
Home Latest ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਡੇਰਾ ਬਾਬਾ ਨਾਨਕ (ਦ ਸਟੈਲਰ ਨਿਊਜ਼)। ਡੇਰਾ ਬਾਬਾ ਨਾਨਕਦੇ ਪਿੰਡ ਕੋਟਲੀ ਸੂਰਤ ਵਿੱਚ ਦੋ ਸਕੇ ਭਰਾਵਾਂ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁਖਦਾਈ ਖਬਰ ਮਿਲੀ ਹੈ।ਮ੍ਰਿਤਕਾਂ ਦੀ ਪਹਿਚਾਣ ਅਕਾਸ਼ਦੀਪ ਸਿੰਘ ਤੇ ਦਲਜੀਤ ਸਿੰਘ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭਰਾ ਫਤਿਹਗੜ੍ਹ ਚੂੜੀਆਂ ਵਿੱਚ ਨਿਹੰਗ ਸਿੰਘ ਫਾਸਟ ਫੂਡ ਦਾ ਕੰਮ ਕਰਦੇ ਸਨ ਤੇ ਉਹ ਦੇਰ ਰਾਤ ਕੰਮ ਤੋਂ ਘਰ ਵਾਪਸ ਆ ਰਹੇ ਹਨ ਤਾਂ ਇਹਨਾਂ ਨਾਲ ਹਾਦਸਾ ਵਾਪਰ ਗਿਆ, ਹਾਦਸੇ ਦੌਰਾਨ ਦੋਵੇਂ ਭਰਾਵਾਂ ਦੀ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here