ਸਰਕਾਰੀ ਮਹਿੰਦਰਾ ਕਾਲਜ ਵਿਖੇ ਲਗਾਇਆ ਗਿਆ ਵੋਟਰ ਜਾਗਰੂਕਤਾ ਕੈਂਪ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਰ ਵਜੋਂ ਭਾਗ ਲੈਣ ਦੀ ਅਪੀਲ ਕਰਦਿਆਂ ਵੋਟਰ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ 4 ਮਈ ਬਾਰੇ ਜਾਣਕਾਰੀ ਦਿੱਤੀ ਗਈ।

Advertisements

ਇਸ ਮੌਕੇ ਨੋਡਲ ਅਫ਼ਸਰ ਸਵੀਪ ਡਾ ਸਵਿੰਦਰ ਰੇਖੀ ਨੇ ਦੱਸਿਆ ਕਿ ਵੋਟਰ ਰਜਿਸਟ੍ਰੇਸ਼ਨ ਆਨਲਾਈਨ ਚੋਣ ਕਮਿਸ਼ਨ ਦੇ ਹੈਲਪ ਲਾਈਨ ਐਪ ਰਾਹੀਂ ਜਾਂ ਸਬੰਧਤ ਪੋਲਿੰਗ ਬੂਥ ਦੇ ਬੂਥ ਲੈਵਲ ਅਫ਼ਸਰ (ਬੀ.ਐਲ.ਓ) ਰਾਹੀਂ ਆਸਾਨੀ ਨਾਲ ਕੀਤੀ ਜਾ ਸਕਦੀ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਨੌਜਵਾਨ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਕਾਲਜ ਕੈਂਪਸ ਅੰਦਰ ਵੋਟਰ ਜਾਗਰੂਕਤਾ, ਨੈਤਿਕ ਵੋਟਿੰਗ ਦਾ ਸੰਦੇਸ਼ ਅਤੇ ਚੋਣ ਕਮਿਸ਼ਨ ਦੀਆਂ ਆਨਲਾਈਨ ਐਪਸ ਦੀ ਜਾਣਕਾਰੀ ਦਿੰਦੇ ਹੋਏ ਵੱਖ ਵੱਖ ਥਾਵਾਂ ਤੇ ਨੁੱਕੜ ਨਾਟਕ ਦਾ ਆਯੋਜਨ ਕੀਤਾ ਗਿਆ।  
 

ਜ਼ਿਲ੍ਹਾ ਟੀਮ ਨੇ ਕਾਲਜ ਦੇ ਅੰਦਰ ਕੇਂਦਰੀ ਆਨਲਾਈਨ ਦਾਖ਼ਲਾ ਸਿਖਲਾਈ ਵਿੱਚ ਭਾਗ ਲੈਣ ਵਾਲੇ ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਵੀ ਉਪਰੋਕਤ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਇਹ ਜਾਣਕਾਰੀ ਆਪਣੇ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਬੇਨਤੀ ਕੀਤੀ ਗਈ। ਇਸ ਮੌਕੇ ਡਾ ਸਵਿੰਦਰ ਰੇਖੀ ਨੋਡਲ ਅਫ਼ਸਰ ਸਵੀਪ, ਪ੍ਰੋ. ਨਵਜੋਤ ਸਿੰਘ ਪ੍ਰੋ. ਮੀਨਾਕਸ਼ੀ, ਮੋਹਿਤ ਕੌਸ਼ਲ, ਕਾਲਜ ਦੇ ਐਨਐਸਐਸ ਪ੍ਰੋਗਰਾਮ ਅਫ਼ਸਰ ਸੁਨੀਤਾ ਅਰੋੜਾ, ਮੋਨਿਕਾ, ਕਮਲਜੀਤ ਕੌਰ ਅਤੇ ਕਾਲਜ ਦੇ ਨੋਡਲ ਅਫ਼ਸਰ ਸਵੀਪ ਹਰਦੀਪ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here