ਰੀਜਨਲ ਟਰਾਂਸਪੋਰਟ ਅਫ਼ਸਰ ਟ੍ਰੈਫਿਕ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਵੱਢੀ ਚੈਕਿੰਗ ਮੁਹਿੰਮ ਦੌਰਾਨ ਰਿਜ਼ਨਲ ਟਰਾਂਸਪੋਰਟ ਅਫਸਰ ਮਾਲੇਰਕੋਟਲਾ ਹਰਬੰਸ ਸਿੰਘ ਵੱਲੋਂ ਆਪਣੀ ਟੀਮ ਨਾਲ ਮਿਲ ਕੇ ਸਕੂਲਾਂ ਵਿਚ ਬੱਚਿਆਂ ਨੂੰ ਲਿਆਉਣ ਵਾਲੀਆਂ ਬੱਸਾਂ ਦੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਚੈਕਿੰਗ ਕੀਤੀ ਗਈ। ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਸਥਾਨਾਂ’ਤੇ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸੇਫ ਸਕੂਲ ਵਾਹਨ ਪਾਲਸੀ ਤਹਿਤ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ ਸਕੂਲਾਂ ਦੀਆਂ ਬੱਸਾਂ ਦੇ ਮੋਟਰ ਵਹੀਕਲ ਐਕਟ ਤਹਿਤ 05 ਚਲਾਨ ਕੀਤੇ ਗਏ ਅਤੇ 03 ਸਕੂਲੀ ਵਾਹਨ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਚੈਕਿੰਗ ਦੌਰਾਨ ਓਵਰ ਲੋਡ,ਬਿਨ੍ਹਾਂ ਪਰਮਿਟ,ਟੈਕਸ,ਇੰਸੋਸਰਸ,ਪ੍ਰਦੂਸਣ, ਲਾਇਸੈਸ ਆਦਿ ਦੇ 07 ਕਮਰਸੀਅਲ ਵਰਤੋਂ ਵਾਲੇ ਵਹੀਕਲਜ਼ ਦੇ ਵੀ ਚਲਾਨ ਕੀਤੇ ਗਏ ।

Advertisements

ਉਨ੍ਹਾਂ ਨੇ ਦੱਸਿਆ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਸਕੂਲੀ ਬੱਸਾਂ ਵਿੱਚ ਸੀ.ਸੀ.ਟੀ.ਵੀ ਕੈਮਰੇ, ਫਸਟ ਏਡ ਬਾਕਸ ਅਤੇ ਅੱਗ ਬੁਝਾਊ ਯੰਤਰ ਆਦਿ ਕਾਫੀ ਕਮੀਆਂ ਪਾਈਆਂ ਗਈਆ, ਜਿਸ ਦੌਰਾਨ ਮੌਕੇ ਤੇ ਹੀ ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ।ਉਨ੍ਹਾਂ ਸਕੂਲ ਅਮਲੇ ਅਤੇ ਬੱਸ ਡਰਾਈਵਰਾਂ ਨੂੰ ਦੱਸਿਆ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ ‘ਸਕੂਲ ਬੱਸ’ ਲਿਖ਼ਿਆ ਹੋਵੇ। ਡਰਾਈਵਰ ਦੇ ਵਰਦੀ ਪਾਈ ਹੋਵੇ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਵੇ। ਬੱਸ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਜੇਕਰ ਬੱਸ ਵਿੱਚ ਲੜਕੀਆਂ ਸਫ਼ਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੇ ਹੋਣੇ ਚਾਹੀਦੇ ਹਨ।

ਉਨ੍ਹਾਂ ਹੋਰ ਦੱਸਿਆ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਚੇਤ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਜਲਦ ਇਹ ਸਾਰੀਆਂ ਕਮੀਆਂ ਨੂੰ ਪੂਰਾ ਕੀਤਾ ਜਾਵੇ ਨਹੀਂ ਤਾਂ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਸਕੂਲਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਸਕੂਲੀ ਬੱਸਾਂ ਦੇ ਡਰਾਇਵਰ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਨਾ ਹੀ ਕੋਈ ਨਸ਼ਾ ਕਰਕੇ ਸਕੂਲੀ ਵਾਹਨ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਵੀ ਯਕੀਨੀ ਕੀਤਾ ਜਾਵੇਗਾ। 

LEAVE A REPLY

Please enter your comment!
Please enter your name here