ਜਿਲ੍ਹਾ ਸਿਹਤ ਵਿਭਾਗ ਵੱਲੋਂ ਸਰਕਾਰੀ ਸਕੂਲ ਵਿਖੇ ਮਲੇਰੀਆ ਜਾਗਰੂਕਤਾ ਸਮਾਗਮ ਕੀਤਾ ਗਿਆ

ਫਾਜਿਲਕਾ (ਦ ਸਟੈਲਰ ਨਿਊਜ਼)। ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ ਮਲੇਰੀਏ ਸ਼ੀਜਨ ਦੀਆਂ ਅਗੇਤੀਆਂ ਤਿਆਰੀਆਂ ਲਈ 22 ਅਪ੍ਰੈਲ ਤੋਂ 26 ਅਪ੍ਰੈਲ ਤੱਕ ਮਲੇਰੀਆ ਵਿਰੋਧੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ  ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਭੱਠਿਆਂ ਸ਼ੈਲਰਾਂ ਸਲੱਮ ਏਰੀਏ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵਿਸ਼ੇਸ਼ ਫੀਵਰ ਸਰਵੇ ਅਤੇ ਜਾਗਰੁਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸ ਸਬੰਧ ਵਿਚ ਅੱਜ ਡਾ ਸੁਨੀਤਾ ਕੰਬੋਜ਼ ਐਪੀਡੀਮੋਲੋਜਿਸਟ ਦੀ ਅਗਵਾਈ ਵਾਲੀਆਂ ਗਠਿਤ ਟੀਮਾਂ ਵੱਲੋ ਭੱਠਿਆਂ ਅਤੇ ਸਲੱਮ ਏਰੀਏ ਵਿੱਚ ਫੀਵਰ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਫਾਜਿਲਕਾ ਵਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਤੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ।

Advertisements

ਇਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿੱਚ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਸੁਖਜਿੰਦਰ ਸਿੰਘ, ਸਵਰਨ ਸਿੰਘ, ਕ੍ਰਿਸ਼ਨ ਕੁਮਾਰ ਮਲੇਰੀਆ ਬ੍ਰਾਂਚ, ਸੁਨੀਤਾ ਕੰਬੋਜ਼ ਵੱਲੋਂ ਜਾਗਰੂਕਤਾ ਸਮਾਗਮ ਕੀਤਾ ਗਿਆ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨੋਫਲੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਜਿਆਦਾਤਰ ਰਾਤ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ੍ਹ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਰਿਆਂ ਨੂੰ ਘਰਾਂ ਵਿੱੱਚ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਖਤਮ ਕਰਨਾ ਚਾਹੀਦਾ ਹੈ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਉਹਨਾਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸ ਲਈ ਬੁਖਾਰ ਹੋਣ ਦੀ ਸੂਰਤ ਵਿਚ ਆਪਣਾ ਮਲੇਰੀਆ ਟੈਸਟ ਨੇੜੇ ਦੀ ਸਰਕਾਰੀ ਸੰਸਥਾ ਵਿਚ ਜਰੂਰ ਕਰਵਾਉ।ਇਸ ਸਮੇਂ ਬੱਚਿਆਂ ਦੇ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ। ਇਸ ਸਮੇਂ ਸਕੂਲ ਪ੍ਰਿੰਸੀਪਲ ਸ੍ਰ਼ੀਮਤੀ ਸੁਤੰਤਰ ਪਾਠਕ, ਆਕਾਸ਼ਦੀਪ ਡੋਡਾ, ਸ੍ਰੀ ਕਟਾਰੀਆ ਹਾਜ਼ਰ ਸਨ। ਸਿਹਤ ਵਿਭਾਗ ਦੀ ਟੀਮ ਵੱਲੋਂ ਮਲੋਟ ਰੋਡ ਅਤੇ ਸਬਜੀ ਮੰਡੀ ਫਾਜਿਲਕਾ ਵਿਖੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਲਈ ਜਾਗਰੂਕ ਕੀਤਾ।

LEAVE A REPLY

Please enter your comment!
Please enter your name here