ਸਰਕਾਰੀ ਸਕੂਲ ਗਿਦੜਾ ਵਾਲੀ ਵਿੱਚ ਕਰਵਾਇਆ ਗਿਆ ਨਾਟਕ

ਅਬੋਹਰ/ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਸਵੀਪ ਪ੍ਰੋਜੈਕਟ ਤਹਿਤ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਨਾਟਕ ਕਰਵਾਇਆ ਗਿਆ।

Advertisements

ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਬੱਚਿਆਂ ਵੱਲੋਂ ਵੋਟਾਂ ਦੀ ਮਹੱਤਤਾ ਨੂੰ ਦਰਸ਼ਾਉਂਦਾ ਨਾਟਕ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਨਾਗਰਿਕ 1 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ, ਭਾਈਚਾਰੇ, ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ਤੋ ਬਗੈਰ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਵੀਪ ਟੀਮ ਅਬੋਹਰ ਵੱਲੋਂ ਇਸ ਤਰਾ ਦੇ ਨਾਟਕ ਅਬੋਹਰ ਸ਼ਹਿਰ ਅਤੇ ਹਲਕੇ ਦੇ ਵੱਖ ਵੱਖ ਪਿੰਡਾ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਦੀਪਕ ਕੰਬੋਜ, ਸੁਰਿੰਦਰ ਕੰਬੋਜ ਅਤੇ 081 ਅਬੋਹਰ ਟੀਮ ਦੇ ਮੈਬਰ ਮੌਜੂਦ ਸੀ।

LEAVE A REPLY

Please enter your comment!
Please enter your name here