ਪਿੰਡ ਅੱਤੋਵਾਲ ਦੇ ਨੌਜ਼ਵਾਨ ਦਾ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਦੇ ਰਹਿਣ ਵਾਲੇ ਨੌਜ਼ਵਾਨ ਦਾ ਅਮਰੀਕਾ ਵਿੱਚ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਹੁਸ਼ਿਆਰਪੁਰ ਦੇ ਪਿੰਡ ਅੱਤੋਵਾਲ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸਾਲ 2012 ਵਿੱਚ ਗੁਰਪ੍ਰੀਤ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ, ਜਿੱਥੇ ਉਹ ਇੱਕ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਤੇ ਉਸਦੀ ਬਹਿਸ ਕਿਸੇ ਹੋਰ ਟਰੱਕ ਡਰਾਈਵਰ ਨਾਲ ਹੋ ਗਈ ਤੇ ਉਸ ਟਰੱਕ ਡਰਾਈਵਰ ਨੇ ਗੁੱਸੇ ਵਿੱਚ ਆ ਕੇ ਗੁਰਪ੍ਰੀਤ ਤੇ 6 ਤੋਂ 7 ਗੋਲੀਆਂ ਚੱਲਾ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ। ਗੁਰਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here