ਝੰਡਾਲੀ ਤੋਂ ਫਗਵਾੜਾ ਜਾ ਰਹੇ ਟਰੱਕ ਡਰਾਈਵਰ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਤਾਜਪੁਰ ਹਾਈਵੇ ਤੇ ਤੇਜ਼ ਰਫ਼ਤਾਰ ਟਰੱਕ ਡਰਾਈਵਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਦੇਵ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਝੰਡਾਲੀ ਤੋਂ ਫਗਵਾੜਾ ਵੱਲ ਨੂੰ ਜਾ ਰਿਹਾ ਸੀ ਤਾਂ ਅਚਾਨਕ ਉਸਨੂੰ ਨੀਂਦ ਆ ਗਈ ਜਿਸ ਕਾਰਨ ਉਸਦੀ ਟੱਕਰ ਟਰੱਕ ਨਾਲ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਡਰਾਈਵਰ ਸਟੇਅਰਿੰਗ ਅਤੇ ਕੈਬਿਨ ਵਿਚਕਾਰ ਫਸ ਗਿਆ।

Advertisements

ਜਾਣਕਾਰੀ ਅਨੁਸਾਰ ਟਰੱਕ ਡਰਾਈਵਰ ਅਰਜੁਨ ਨੇ ਦੱਸਿਆ ਕਿ ਉਹ ਪਾਨੀਪਤ ਤੋਂ ਸ੍ਰੀਨਗਰ ਬਲਾਕ ਜਾ ਰਿਹਾ ਸੀ ਤੇ ਤੇਜ਼ ਰਫਤਾਰ ਟਰੱਕ ਚਾਲਕ ਨੇ ਉਸਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਜਦੋ ਟਰੱਕ ਡਰਾਈਵਰ ਅਰਜੁਨ ਨੇ ਟਰੱਕ ਵਿੱਚੋਂ ਬਾਹਰ ਆ ਕੇ ਦੇਖਿਆ ਤੇ ਉਸਦੀ ਮੌਤ ਹੋ ਚੁੱਕੀ ਸੀ। ਉਸਨੇ ਰੌਲਾ ਪਾ ਕੇ ਲੰਘ ਰਹੇ ਟਰੱਕ ਡਰਾਈਵਰਾਂ ਨੂੰ ਰੋਕਿਆ। ਮ੍ਰਿਤਕ ਡਰਾਈਵਰ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਹ ਬਾਹਰ ਨਹੀਂ ਕੱਢਿਆ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਐਨਐਚਆਈ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਮੌਕੇ ਤੇ ਕਟਰ ਮਸ਼ੀਨ ਬੁਲਾਈ ਗਈ ਅਤੇ ਕੈਬਿਨ ਵੀ ਕੱਟਿਆ ਗਿਆ ਪਰ ਫਿਰ ਵੀ ਮ੍ਰਿਤਕ ਡਰਾਈਵਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਆਖਰਕਾਰ ਕਰੇਨ ਦੀ ਮਦਦ ਨਾਲ ਕੈਬਿਨ ਤੋਂ ਸਟੀਅਰਿੰਗ ਸੀਟ ਨੂੰ ਖਿੱਚ ਕੇ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਸੁਖਦੇਵ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ।

LEAVE A REPLY

Please enter your comment!
Please enter your name here