Thursday, October 29, 2026
Home Chandigarh ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਸਕੱਤਰ ਦੀ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਸਕੱਤਰ ਦੀ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਸਕੱਤਰ ਰਣਵੀਰ ਸਿੰਘ ਕੁੰਡੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ, ਉਹ ਚੰਡੀਗੜ੍ਹ ‘ਚ ਨੌਜਵਾਨ ਖਿਡਾਰੀਆਂ ਨਾਲ ਸਾਈਕਲ ‘ਤੇ ਸੁਖਨਾ ਝੀਲ ਜਾ ਰਹੇ ਸਨ।

Advertisements

ਟੈਂਪੂ ਦੀ ਟੱਕਰ ਕਾਰਨ ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਹਨਾਂ ਦੀ ਮੌਤ ਹੋ ਗਈ। ਰਣਵੀਰ ਸਿੰਘ ਕੁੰਡੂ ਦੇ ਪੁੱਤਰ ਆਦਿਤਿਆ ਕੁੰਡੂ ਨੇ ਦੱਸਿਆ ਕਿ ਉਸਦੇ ਪਿਤਾ ਵੀਹ ਸਾਲਾਂ ਤੋਂ ਜ਼ੀਰਕਪੁਰ ਵਿੱਚ ਗੁਲਜ਼ਾਰ ਕੁਸ਼ਤੀ ਅਖਾੜਾ ਚਲਾ ਰਹੇ ਸਨ। ਉਹ ਪਿਛਲੇ ਦੋ ਸਾਲਾਂ ਤੋਂ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਸਕੱਤਰ ਵੀ ਸਨ।

LEAVE A REPLY

Please enter your comment!
Please enter your name here