ਗੰਦੇ ਨਾਲੇ ‘ਚੋਂ ਵਿਅਕਤੀ ਦੀ ਸਿਰ ਕੱਟੀ ਲਾਸ਼ ਮਿਲੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਆਦਮਪੁਰ ਥਾਣੇ ਦੀ ਅਲਾਵਲਪੁਰ ਚੌਂਕੀ ਦੇ ਸਾਹਮਣੇ ਗੰਦੇ ਨਾਲੇ ਵਿੱਚੋਂ ਇਕ ਵਿਅਕਤੀ ਦੀ ਸਿਰ ਕੱਟੀ ਹੋਈ ਲਾਸ਼ ਮਿਲੀ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਪਹਿਲਾਂ ਵਿਅਕਤੀ ਦਾ ਕਤਲ ਕੀਤਾ ਅਤੇ ਫਿਰ ਲਾਸ਼ ਨੂੰ ਅੱਗ ਲਗਾ ਦਿੱਤੀ। ਇਨ੍ਹਾਂ ਹੀ ਨਹੀਂ ਲਾਸ਼ ਨੂੰ ਅੱਗ ਲਗਾਉਣ ਮਗਰੋਂ ਉਸ ਨੂੰ ਨਾਲੇ ਵਿੱਚ ਸੁੱਟ ਦਿੱਤਾ। 

Advertisements

ਰਿਪੋਰਟਾਂ ਮੁਤਾਬਕ ਮ੍ਰਿਤਕ ਦੀ ਪਹਿਚਾਣ ਕੁਲਵਿੰਦਰ ਸਿੰਘ ਉਰਫ਼ ਰਿੰਕਾ ਵਾਸੀ ਆਦਮਪੁਰ ਵਜੋਂ ਹੋਈ ਹੈ, ਜੋ ਮਜ਼ਦੂਰ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here