ਪਿੰਡ ਅੱਤੋਵਾਲ ਦੇ ਨੌਜਵਾਨ ਦਾ ਅਮਰੀਕਾ ‘ਚ ਗੋਲੀ ਮਾਰ ਕੇ ਕਤਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਅੱਤੋਵਾਲ ਤੋਂ ਇੱਕ ਮੰਦਭਾਗੀ ਖਬਰ ਮਿਲੀ ਹੈ। ਅਮਰੀਕਾ ਵਿੱਚ ਰਹਿ ਰਹੇ 34 ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਜੱਜ ਪੁੱਤਰ ਨਿਰਮਲ ਸਿੰਘ ਸਾਲ 2012 ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ, ਜਿਥੇ ਹੁਣ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ।

Advertisements

ਦੱਸਿਆ ਜਾ ਰਿਹਾ ਹੈ ਕਿ 23 ਅਪ੍ਰੈਲ ਨੂੰ ਅਮਰੀਕਾ ਵਿੱਚ ਹੀ ਕਿਸੇ ਹੋਰ ਟਰੱਕ ਡਰਾਈਵਰ ਨਾਲ ਉਸ ਦੀ ਬਹਿਸ ਹੋ ਗਈ। ਉਸ ਟਰੱਕ ਡਰਾਈਵਰ ਨੇ ਆਪਣੀ ਗੰਨ ਨਾਲ ਉਸ ਦੇ ਸਰੀਰ ਵਿੱਚ 6 ਤੋਂ 7 ਗੋਲੀਆਂ ਦਾਗ ਦਿੱਤੀਆਂ, ਜਿਸ ਕਾਰਨ ਗੁਰਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਨੇ ਲੰਮੇ ਸੰਘਰਸ਼ ਤੋਂ ਬਾਅਦ ਆਪਣੇ ਪੁੱਤਰ ਨੂੰ ਵਿਦੇਸ਼ ਵਿੱਚ ਸੈੱਟਲ ਕੀਤਾ ਸੀ। ਕੁੱਝ ਸਮੇਂ ਪਹਿਲਾਂ ਨੌਜਵਾਨ ਦੇ ਪਿਤਾ ਦੀ ਵੀ ਮੌਤ ਹੋ ਗਈ ਸੀ। ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਵਿਧਵਾ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

LEAVE A REPLY

Please enter your comment!
Please enter your name here