ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚੋਂ ਮਨੁੱਖੀ ਪਿੰਜਰ ਮਿਲਿਆ, ਪੁਲਿਸ ਜਾਂਚ ਸ਼ੁਰੂ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਵਿੱਚ ਬਣੇ ਕ੍ਰਿਕੇਟ ਸਟੇਡੀਅਮ ਵਿੱਚੋਂ ਮਨੁੱਖੀ ਪਿੰਜਰ ਮਿਲਿਆ ਹੈ। ਪੁਲਿਸ ਨੇ ਮਨੁੱਖੀ ਪਿੰਜਰ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਦੀ ਪੋਸਟਮਾਰਟਮ ਰਿਪੋਰਟ 72 ਘੰਟੇ ਬਾਅਦ ਆਵੇਗੀ।

Advertisements

ਪੁਲਿਸ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਿੰਜਰ ਕਿੰਨਾ ਪੁਰਾਣਾ ਹੈ, ਇਹ ਮਰਦ ਦਾ ਹੈ ਜਾਂ ਕਿਸੇ ਔਰਤ ਦਾ, ਅਜਿਹੇ ਕਈ ਸਵਾਲ ਪੈਦਾ ਹੋ ਰਹੇ ਹਨ, ਇਨ੍ਹਾਂ ਸੱਭ ਦਾ ਜਵਾਬ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here