ਜੇਕਰ ਸੁਨੀਲ ਜਾਖੜ ਚੋਣ ਲੜਦੇ ਹਨ ਤਾਂ ਉਹਨਾਂ ਦੇ ਖਿਲਾਫ ਖੜਾਂ ਹੋਵਾਗਾਂ: ਰਾਜਾ ਵੜਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਭਾਜਪਾ, ਆਰ.ਐਸ.ਐਸ ਅਤੇ ਨਰੇਂਦਰ ਮੋਦੀ ਵੱਲੋਂ ਕੀਤਾ ਜਾ ਰਿਹਾ ਗਲਤ ਪ੍ਰਚਾਰ ਬਿਲਕੁਲ ਬੇਬੁਨਿਆਦ ਹੈ।

Advertisements

ਉਹਨਾਂ ਕਿਹਾ ਕਿ ਭਾਜਪਾ ਦੇ ਸ਼ਾਸਨ ਵਿੱਚ ਸਾਡੇ ਦੇਸ਼ ਦੀਆਂ ਸਰਹੱਦਾਂ ਸੁਰੱਖਿਅਤ ਨਹੀਂ ਹਨ, ਪਰ ਪੰਜਾਬ ਦੇ ਭਾਜਪਾ ਆਗੂ ਸਪੱਸ਼ਟ ਤੌਰ ‘ਤੇ ਕਾਫੀ ਸੁਰੱਖਿਆ ਦਾ ਆਨੰਦ ਮਾਣਦੇ ਹਨ। ਇਸਤੋ ਇਲਾਵਾ ਉਹਨਾਂ ਕਿਹਾ ਕਿ ਉਹ ਭਾਜਪਾ ਨੂੰ ਆਪਣੇ ਸਭ ਤੋਂ ਮਜ਼ਬੂਤ ਨੇਤਾ ਨੂੰ ਨਾਮਜ਼ਦ ਕਰਨ ਲਈ ਸੱਦਾ ਦਿੰਦਾ ਹਾਂ, ਸੁਨੀਲ ਜਾਖੜ ਜੇਕਰ ਉਹ ਪੰਜਾਬ ਦੇ ਕਿਸੇ ਵੀ ਹਲਕੇ ਤੋਂ ਚੋਣ ਲੜਨ ਤਾਂ ਮੈਂ ਉਨ੍ਹਾਂ ਦੇ ਖਿਲਾਫ ਚੋਣ ਲੜਾਂਗਾ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਾਂਗਾ । ਹੁਣ ਸਮਾਂ ਆ ਗਿਆ ਹੈ ਕਿ ਭਾਜਪਾ ਪੰਜਾਬ ਵਿੱਚ ਆਪਣੀ ਅਸਫ਼ਲਤਾ ਦੀ ਗਵਾਹ ਬਣੇ।

LEAVE A REPLY

Please enter your comment!
Please enter your name here