ਬੱਕਰੀਆਂ ਦੇ ਵਾੜੇ ਵਿੱਚ ਸੁੱਤੇ 70 ਸਾਲਾਂ ਬਜ਼ੁਰਗ ਦਾ ਕਤਲ  

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਪਿੰਡ ਦੁੱਧਨਸਾਧਾਂ ਵਿਖੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦੇਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਗਰੀਬੂ ਦਾਸ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਬੀਤੀ ਰਾਤ ਬੱਕਰੀਆਂ ਦੇ ਵਾੜੇ ਵਿੱਚ ਸੁੱਤਾ ਪਿਆ ਸੀ ਤੇ ਕਿਸੇ ਅਣਪਛਾਤੇ ਵਿਅਕਤੀ ਨੇ ਉਸਦੇ ਸਿਰ ਵਿੱਚ ਰਾਡ ਮਾਰ ਦਿੱਤੀ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

LEAVE A REPLY

Please enter your comment!
Please enter your name here