ਸੜਕ ਤੇ ਬਣੇ ਗੇਟ ਨਾਲ ਟਕਰਾਈ ਬੱਸ, 15 ਜ਼ਖ਼ਮੀ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਵਿੱਚ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ 15 ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ ਬਰਨਾਲਾ ਇਲਾਕੇ ਤੋਂ ਸਪੈਸ਼ਲ ਬੱਸ ਨੇ ਡੇਰਾ ਸਿਰਸਾ ਜਾਣਾ ਸੀ। ਇਹ ਬੱਸ ਅਨਾਜ ਮੰਡੀ ਤੋਂ ਬੱਸ ਸਟੈਂਡ ਨੂੰ ਜੋੜਨ ਵਾਲੀ ਸੜਕ ਤੇ ਇੱਕ ਫਾਟਕ ਨਾਲ ਟਕਰਾ ਗਈ। ਇਸ ਦੀ ਉਚਾਈ ਘੱਟ ਰੱਖੀ ਗਈ ਹੈ ਤਾਂ ਜੋ ਇੱਥੋਂ ਸਿਰਫ਼ ਟੈਕਸੀ ਅਤੇ ਬਾਈਕ ਹੀ ਲੰਘ ਸਕਣ।

Advertisements

ਇਸ ਹਾਦਸੇ ਕਾਰਨ ਬੱਸ ਦੇ ਚਾਰੇ ਪਾਸੇ ਦੇ ਸ਼ੀਸ਼ੇ ਟੁੱਟ ਗਏ। ਜ਼ਖ਼ਮੀ ਲਾਭ ਸਿੰਘ, ਹਰਬੰਸ ਸਿੰਘ, ਸੰਦੀਪ ਸਿੰਘ, ਕਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਬੱਸ ਚਾਲਕ ਨੂੰ ਰੋਕਿਆ ਸੀ ਕਿ ਬੱਸ ਇੱਥੋਂ ਨਹੀਂ ਜਾ ਸਕਦੀ ਪਰ ਫਿਰ ਵੀ ਉਸ ਨੇ ਲਾਪਰਵਾਹੀ ਨਾਲ ਬੱਸ ਨੂੰ ਟੱਕਰ  ਮਾਰ ਦਿੱਤੀ। ਜਿਸ ਕਾਰਨ ਕਰੀਬ 15 ਲੋਕ ਜ਼ਖਮੀ ਹੋ ਗਏ। ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਵੱਜਣ ਕਾਰਨ 3 ਫੁੱਟ ਚੌੜਾ ਅਤੇ ਕੰਕਰੀਟ ਦਾ ਬਣਿਆ ਖੰਭਾ ਉਖੜ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ  ਗਈ ਸੀ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here