ਜਲੰਧਰ ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਕੀਤੀ ਬਰਾਮਦ, ਔਰਤ ਸਮੇਤ ਤਿੰਨ ਕਾਬੂ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਪੁਲਿਸ ਨੇ ਨਸ਼ੇ ਦੀ ਸੱਭ ਤੋਂ ਵੱਡੀ ਖੇਪ ਬਰਾਮਦ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਡਰੱਗ ਸਿੰਡੀਕੇਟ ਸਰਹੱਦ ਪਾਰੋਂ ਅਤੇ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 5 ਦੇਸ਼ਾਂ ਇਰਾਨ, ਅਫਗਾਨਿਸਤਾਨ, ਤੁਰਕੀ, ਪਾਕਿਸਤਾਨ ਅਤੇ ਕੈਨੇਡਾ ਦੇ ਨਾਲ-ਨਾਲ 2 ਘਰੇਲੂ ਸੂਬਿਆਂ ਜੰਮੂ-ਕਸ਼ਮੀਰ ਅਤੇ ਗੁਜਰਾਤ ਵਿੱਚ ਫੈਲਿਆ ਹੋਇਆ ਸੀ।

Advertisements

ਮੁਲਜ਼ਮਾਂ ਕੋਲੋਂ 21 ਲੱਖ ਰੁਪਏ ਦੇ ਨਾਜਾਇਜ਼ ਫੰਡ ਸਮੇਤ ਕੈਸ਼ ਕਾਊਂਟਿੰਗ ਮਸ਼ੀਨ ਅਤੇ ਤਿੰਨ ਵਾਹਨ ਜ਼ਬਤ ਕੀਤੇ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here