ਲੋਕ ਸਭਾ ਚੋਣਾਂ ਮੱਦੇਨਜਰ ਅਸਲੇ ਸਬੰਧੀ ਕਮੇਟੀ ਦੀ ਹੋਈ ਬੈਠਕ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜੋ ਲੋਕ ਆਪਣੇ ਸੁਰੱਖਿਆ ਕਾਰਨਾਂ ਕਰਕੇ ਅਸਲਾ ਜਮਾਂ ਨਹੀਂ ਕਰਵਾ ਸਕਦੇ, ਅਜਿਹੇ ਲੋਕਾਂ ਦੀਆਂ ਅਰਜੀਆਂ ਤੇ ਵਿਚਾਰ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਚੇਅਰਮੈਨ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਵਧੀਕ ਡਿਪਟੀ ਕਮਿਸ਼ਨਰ ਜਨਰਲ ਫਾਜ਼ਿਲਕਾ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਐਸਪੀ ਰਮਨੀਸ਼ ਚੌਧਰੀ ਪੀਪੀਐਸ ਵੀ ਵਿਸੇਸ਼ ਤੌਰ ਤੇ ਹਾਜਰ ਸਨ।

Advertisements

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਇਸ ਸਬੰਧੀ ਇਕ ਜ਼ਿਲ੍ਹਾ ਪੱਧਰ ਤੇ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਚੋਣ ਕਮਿਸ਼ਨ ਦੀਆਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਉਨ੍ਹਾਂ ਅਰਜੀਆਂ ਤੇ ਵਿਚਾਰ ਕਰਦੀ ਹੈ ਜਿੰਨ੍ਹਾਂ ਵੱਲੋਂ ਚੌਣਾਂ ਦੌਰਾਨ ਆਪਣੇ ਹਥਿਆਰ ਜਮਾਂ ਕਰਵਾਉਣ ਤੋਂ ਛੋਟ ਦੀ ਮੰਗ ਕੀਤੀ ਗਈ ਹੈ। ਕਮੇਟੀ ਵੱਲੋਂ ਸੁਰੱਖਿਆ ਸਥਿਤੀ ਦਾ ਜਾਇਜਾ ਲੈਕੇ ਉਚਿਤ ਨਿਰਣਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਕਮੇਟੀ ਕੋਲ ਜ਼ਿਲ੍ਹੇ ਵਿਚ 203 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਇੰਨ੍ਹਾਂ ਸਬੰਧੀ ਨਿਯਮਾਂ ਅਨੁਸਾਰ ਵਿਚਾਰ ਕੀਤਾ ਗਿਆ।

LEAVE A REPLY

Please enter your comment!
Please enter your name here