ਪਿੰਡ ਦਹੇੜੂ ਨੂੰ ਪੁਲਿਸ ਨੇ ਕੀਤਾ ਸੀਲ, ਚਲਾਇਆ ਸਰਚ ਆਪਰੇਸ਼ਨ

ਖੰਨਾ (ਦ ਸਟੈਲਰ ਨਿਊਜ਼)। ਖੰਨਾ ਦੇ ਪਿੰਡ ਦਹੇੜੂ ਨੂੰ ਪੁਲਿਸ ਵਲੋਂ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇ ਕਰੀਬ 4 ਘਰ ਚੋਰੀ ਨਸ਼ਾ ਵੇਚਣ ਦਾ ਕਾਰੋਬਾਰ ਕਰਦੇ ਹਨ। ਜਿਸ ਤੋਂ ਬਾਅਦ ਪੁਲਿਸ ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਵਿੱਚ ਕੁੱਝ ਘਰਾਂ ਦੇ ਨਸ਼ਾ ਵੇਚਣ ਬਾਰੇ ਪਤਾ ਲੱਗਾ ਤਾਂ ਉਹ ਪੁਲਿਸ ਪਾਰਟੀ ਸਮੇਤ ਇੱਥੇ ਛਾਪੇਮਾਰੀ ਕਰਨ ਪਹੁੰਚੇ ਹਨ।

Advertisements

ਉਨ੍ਹਾਂ ਦੱਸਿਆ ਕਿ ਮੌਕੇ ਤੇ 3-4 ਸ਼ੱਕੀ ਲੋਕਾਂ ਨੂੰ ਰਾਊਂਡ ਅਪ ਕੀਤਾ ਗਿਆ ਹੈ ਅਤੇ ਕੁੱਝ ਵਾਹਨਾਂ ਨੂੰ ਵੀ ਕਬਜ਼ੇ ਵਿੱਚ ਲਿਆ ਗਿਆ ਹੈ, ਜਿਨ੍ਹਾਂ ਨੂੰ ਵੈਰੀਫ਼ਿਕੇਸ਼ਨ ਤੋਂ ਬਾਅਦ ਛੱਡਿਆ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਇਸ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾਵੇ।

LEAVE A REPLY

Please enter your comment!
Please enter your name here