ਅਮਰੀਕਾ ‘ਚ ਮਾਰਿਆ ਗਿਆ ਗੈਂਗਸਟਰ ਗੋਲਡੀ ਬਰਾੜ? ਅਮਰੀਕੀ ਵੈਬਸਾਈਟ ਨੇ ਕੀਤਾ ਦਾਅਵਾ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਅਮਰੀਕਾ ਤੋਂ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਹੋਣ ਦੀ ਜਾਣ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਹੈ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ।

Advertisements

ਅਮਰੀਕਾ ਦੀ ਨਿਊਜ਼ ਵੈਬਸਾਈਟ ਮੁਤਾਬਕ ਫਰੈਜਨੋ ਪੁਲਿਸ ਲੈਫਟੀਨੈਂਟ ਲੈਸਲੀ ਵਿਲੀਅਮਜ਼ ਨੇ ਦੱਸਿਆ ਕਿ ਕੇਂਦਰੀ ਫਰੈਜਨੋ ਵਿੱਚ ਗੋਲੀ ਲੱਗਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਦੋ ਵਿਅਕਤੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਜਦੋਂ ਇਨ੍ਹਾਂ ਦੋਵਾਂ ਤੇ ਗੋਲੀਬਾਰੀ ਹੋਈ ਤਾਂ ਪੀੜਤ ਗਲੀ ਵਿੱਚ ਖੜ੍ਹੇ ਸਨ। ਪਰ ਪੁਲਿਸ ਵੱਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਹਿਚਾਣ ਨਹੀਂ ਦੱਸੀ ਗਈ ਹੈ।

LEAVE A REPLY

Please enter your comment!
Please enter your name here