ਕੋਰੋਨਾ ਵੈਕਸੀਨ ਦੇ ਵਿਵਾਦ ਵਿਚਕਾਰ ਪੀਐਮ ਮੋਦੀ ਦੀ ਸਰਟੀਫਿਕੇਟ ਤੋ ਹਟਾਈ ਫੋਟੋ, ਸਿਹਤ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਕੋਰੋਨਾ ਦੀ ਕੋਵਿਸ਼ੀਲਡ ਵੈਕਸੀਨ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਦੇ ਵਿਚਕਾਰ ਕੋਰੋਨਾ ਵੈਕਸੀਨ ਸਰਟੀਫਿਕੇਟ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਦਰਅਸਲ, ਕੋਰੋਨਾ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹਟਾ ਦਿੱਤੀ ਗਈ ਹੈ। ਇਸਦੇ ਨਾਲ ਹੀ ਹੁਣ ਕੋਰੋਨਾ ਵੈਕਸੀਨ ਦਾ ਨਵਾਂ ਸਰਟੀਫਿਕੇਟ ਡਾਊਨਲੋਡ ਹੋ ਰਿਹਾ ਹੈ। ਦੂਜੇ ਪਾਸੇ ਇਸ ਬਦਲਾਅ ਕਾਰਨ ਪੀਐੱਮ ਮੋਦੀ ਸੋਸ਼ਲ ਮੀਡੀਆ ‘ਤੇ ਟ੍ਰੋਲ ਹੋ ਰਹੇ ਹਨ।

Advertisements

ਸਿਹਤ ਮੰਤਰਾਲੇ ਨੇ ਦਿੱਤਾ ਸਪੱਸ਼ਟੀਕਰਨ
ਕੋਰੋਨਾ ਵੈਕਸੀਨ ਸਰਟੀਫਿਕੇਟ ਤੋਂ ਫੋਟੋ ਹਟਾਉਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਵੱਲੋ ਆਪਮਾ ਸਮੱਸ਼ਟੀਕਰਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ 2024 ਚੱਲ ਰਹੀਆਂ ਹਨ ਅਤੇ ਚੋਣ ਜ਼ਾਬਤਾ ਲਾਗੂ ਹੈ। ਇਸ ਲਈ ਕੋਰੋਨਾ ਵੈਕਸੀਨ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਹਟਾ ਦਿੱਤੀ ਗਈ ਹੈ।

LEAVE A REPLY

Please enter your comment!
Please enter your name here