ਖਡੂਰ ਸਾਹਿਬ ਤੋਂ ਸ਼ਾਨ ਨਾਲ ਜਿੱਤੇਗੀ ਕਾਂਗਰਸ: ਕੁਲਦੀਪ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਕਾਂਗਰਸੀ ਆਗੂਆਂ ਤੇ ਵਰਕਰਾਂ ਚ ਖੁਸ਼ੀ ਦੀ ਲਹਿਰ ਦੌੜ ਗਈ।ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਾਲ ਮੁਲਾਕਾਤ ਕਰਕੇ ਉਨ੍ਹਾਂਨੂੰ ਵਧਾਈ ਦਿੱਤੀ।ਇਸ ਮੌਕੇ ਕੁਲਦੀਪ ਸਿੰਘ ਨੇ ਕਿਹਾ ਕਿ ਆਉਣ ਵਾਲ਼ੀਆਂ ਲੋਕ ਸਭਾ ਚੋਣਾਂ ਚ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ।ਜਿੱਥੇ ਪੰਜਾਬ ਵਿੱਚ ਕਾਂਗਰਸ ਦੀ ਵੱਡੀ ਜਿੱਤ ਹੋਵੇਗੀ।ਉੱਥੇ ਹੀ ਕੇਂਦਰ ਵਿੱਚ ਕਾਂਗਰਸ ਆਪਣੇ ਭਾਈਵਾਲਾਂ ਨਾਲ ਮਿਲਕੇ ਸਰਕਾਰ ਬਣਾਏਗੀ।ਕੁਲਦੀਪ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਕਪੂਰਥਲਾ ਤੋਂ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਹਰ ਵਰਕਰ ਕਾਂਗਰਸ ਉਮੀਦਵਾਰ ਨੂੰ ਲੋਕਸਭਾ ਹਲਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤਾ ਕੇ ਲੋਕਸਭਾ ਭੇਜਣ ਲਈ ਕਮਰ ਕਸ ਚੁੱਕਾ ਹੈ।

Advertisements

ਕੁਲਦੀਪ ਸਿੰਘ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਨ੍ਹਾਂ ਹਰ ਪੱਖੋਂ ਫੇਲ ਸਰਕਾਰ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਪਿੰਡ ਜਾਂ ਸ਼ਹਿਰ ਚ ਵਿਕਾਸ ਤਾਂ ਕਿ ਹੋਣਾ ਸੀ,ਸਗੋਂ ਜਿਹੜਾ ਪੈਸਾ ਕਾਂਗਰਸ ਦੀ ਸਰਕਾਰ ਸਮੇਂ ਜਾਰੀ ਹੋਇਆ ਸੀ ਉਸ ਉੱਪਰ ਵੀ ਪਹਿਲਾਂ ਰੋਕ ਲਾਈ ਰੱਖੀ। ਫਿਰ ਸਮੇਂ ਤੋਂ ਪਹਿਲਾਂ ਹੀ ਲੋਕਾਂ ਵੱਲੋਂ ਚੁਣੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਜੋ ਕਿ ਹਾਈਕੋਰਟ ਦੇ ਫੈਸਲੇ ਕਾਰਨ ਦੁਬਾਰਾ ਪੰਚਾਇਤਾਂ ਬਹਾਲ ਕਰਨੀਆਂ ਪਈਆਂ ਪਰ ਸਰਕਾਰ ਦੇ ਇਸ ਨਾਦਰਸ਼ਾਹੀ ਫੁਰਮਾਨ ਨਾਲ ਪਿੰਡਾਂ ਦੇ ਵਿਕਾਸ ਚ ਲੰਮਾ ਸਮਾਂ ਖੜੋਤ ਆਈ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੀ ਸਰਕਾਰ ਵੇਲੇ ਕੀਤੇ ਗਏ ਵਿਕਾਸ ਕਾਰਜਾਂ ਤੇ ਅਪਣਾਈਆਂ ਗਈਆਂ ਕਿਸਾਨ ਭਲਾਈ ਨੀਤੀਆਂ ਸਦਕਾ ਕਾਂਗਰਸ ਲੋਕ ਸਭਾ ਚੋਣਾਂ ਦੌਰਾਨ ਜਨਤਾ ਦੇ ਸਹਿਯੋਗ ਨਾਲ ਪੰਜਾਬ ਦੀਆਂ 13 ਦੀਆਂ 13 ਸੀਟਾਂ ਸ਼ਾਨ ਨਾਲ ਜਿੱਤੇਗੀ।

ਕੁਲਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਜਿਨੀ ਵਾਰ ਸੱਤਾ ਵਿਚ ਆਈ ਉਸ ਹਮੇਸ਼ਾ ਹੀ ਹਰ ਵਰਗ ਦੇ ਲੋਕਾਂ ਲਈ ਭਲਾਈ ਦੇ ਕੰਮ ਕੀਤੇ ਹਨ ਅਤੇ ਪੰਜਾਬ ਨੂੰ ਸੁਨਹਿਰਾ ਦੌਰਾ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਸਭਾ ਖਡੂਰ ਤੋਂ ਚੋਣ ਸ਼ਾਨ ਨਾਲ ਜਿੱਤੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਆਪਣਾ ਯੋਗਦਾਨ ਦੇਣ।

LEAVE A REPLY

Please enter your comment!
Please enter your name here