ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖ਼ਬਰ ਨਿਕਲੀ ਅਫਵਾਹ!

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਕੱਲ੍ਹ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ। ਹਾਲਾਂਕਿ ਹੁਣ ਅਮਰੀਕੀ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਹੈ। ਕੈਲੀਫੋਰਨੀਆ ਦੇ ਫਰਜ਼ੈਨੋ ਪੁਲਿਸ ਵਿਭਾਗ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ। ਗੋਲਡੀ ਬਰਾੜ ਦੇ ਕਤਲ ਸਬੰਧੀ ਲੈਫਟੀਨੈਂਟ ਵਿਲੀਅਮ ਜੇ. ਡੂਲੈ ਨੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਗੋਲਡੀ ਬਰਾੜ ਦੇ ਗੋਲੀਬਾਰੀ ਦਾ ਸ਼ਿਕਾਰ ਹੋਣ ਦੀ ਖਬਰ ਵਾਇਰਲ ਹੋ ਰਹੀ ਹੈ, ਅਸੀਂ ਪੁਸ਼ਟੀ ਕਰ ਰਹੇ ਹਾਂ ਕਿ ਇਹ ਬਿਲਕੁਲ ਸੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਅਤੇ ਔਨਲਾਈਨ ਨਿਊਜ਼ ਏਜੰਸੀਆਂ ਤੇ ਫੈਲਾਈ ਜਾ ਰਹੀ ਗਲਤ ਜਾਣਕਾਰੀ ਦੇ ਕਾਰਨ ਅੱਜ ਸਵੇਰ ਤੋਂ ਹੀ ਸਾਨੂੰ ਦੁਨੀਆ ਭਰ ਤੋਂ ਪੁੱਛਗਿੱਛ ਸਬੰਧੀ ਕਾਲਾਂ ਆ ਰਹੀਆਂ ਹਨ।

Advertisements

ਦੱਸ ਦਈਏ ਕਿ ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ ਸੀ ਕਿ ਅਣਪਛਾਤਿਆਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ 2 ਨੌਜਵਾਨ ਜ਼ਖਮੀ ਹੋਏ ਸਨ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਕਈ ਮੀਡੀਆ ਰਿਪੋਰਟਾਂ ਵਿਚ ਕਥਿਤ ਦਾਅਵਾ ਕੀਤਾ ਜਾ ਰਿਹਾ ਸੀ ਕਿ ਇਨ੍ਹਾਂ ਵਿਚੋਂ ਇਕ ਗੋਲਡੀ ਬਰਾੜ ਹੋ ਸਕਦਾ ਹੈ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ ਸੀ। ਹੁਣ ਫਰਜ਼ੈਨੋ ਪੁਲਿਸ ਨੇ ਸਾਫ ਕਰ ਦਿੱਤਾ ਹੈ ਕਿ ਇਹ ਗੋਲਡੀ ਬਰਾੜ ਨਹੀਂ ਸੀ। ਹਾਲਾਂਕਿ ਪੁਲਿਸ ਨੇ ਹੁਣ ਇਹ ਖਬਰ ਝੂਠੀ ਕਰਾਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਹਮਲੇ ਵਿੱਚ ਜ਼ਖ਼ਮੀ ਹੋਏ 2 ਨੌਜਵਾਨਾਂ ਵਿੱਚੋਂ 1 ਦੀ ਇਲਾਜ ਦੌਰਾਨ ਮੌਤ ਗਈ ਹੈ ਅਤੇ ਦੂਸਰੇ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਇੰਨਾਂ ਦੋਵਾਂ ਨੌਜਵਾਨ ਦੀ ਪਹਿਚਾਣ ਨਹੀਂ ਦੱਸੀ ਗਈ ਹੈ।

LEAVE A REPLY

Please enter your comment!
Please enter your name here