ਪਿੰਡ ਬਡਲਾ ਨੇੜੇ ਨਹਿਰ ਵਿੱਚੋਂ ਵਿਅਕਤੀ ਦੀ ਤੈਰਦੀ ਮਿਲੀ ਲਾਸ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਬਡਲਾ ਨੇੜੇ ਨਹਿਰ ਵਿੱਚ ਇਕ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਜਾਣਕਾਰੀ ਦਿੰਦੇ ਹੋਏ ਬਡਲਾ ਨਿਵਾਸੀ ਨਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਮੈਂ ਸਵੇਰੇ 7 ਵਜੇ ਜਦੋਂ ਨਹਿਰ ਦੇ ਕਿਨਾਰੇ ਸੈਰ ਕਰ ਰਿਹਾ ਸੀ ਤਾਂ ਮੈਂ ਨਹਿਰ ਵਿੱਚ ਇਕ ਵਿਅਕਤੀ ਦੀ ਲਾਸ਼ ਤੈਰਦੀ ਦੇਖੀ। ਇਸ ਤੋਂ ਬਾਅਦ ਮੈਂ ਹੋਰ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸ ਦੌਰਾਨ ਥਾਣਾ ਦਸੂਹਾ ਦੇ ਏਐਸਆਈ ਬਲਵੰਤ ਸਿੰਘ ਮੌਕੇ ਤੇ ਪਹੁੰਚੇ ਅਤੇ ਲੋਕਾਂ ਦੇ ਸਹਿਯੋਗ ਨਾਲ ਉਕਤ ਵਿਅਕਤੀ ਦੀ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਲਈ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

Advertisements

LEAVE A REPLY

Please enter your comment!
Please enter your name here