ਪਟਿਆਲਾ ਦੇ 52 ਵਿਦਿਆਰਥੀਆਂ ਨੇ ਬਾਰਵੀਂ ਵਿੱਚੋ ਮੈਰਿਟ ਸੂਚੀ ‘ਚ ਬਣਾਈ ਜਗਾਂ

ਪਟਿਆਲਾ, (ਦ ਸਟੈਲਰ ਨਿਊਜ਼): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸੂਬੇ ਭਰ ਵਿਚ ਕੁੱਲ 320 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਹਨ, ਜਿਨ੍ਹਾਂ ਵਿਚੋਂ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਨੇ ਇਸ ਸੂਚੀ ਵਿੱਚ ਆਪਣੀ ਥਾਂ ਬਣਾਈ ਹੈ।

Advertisements

ਇੱਥੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਕੀਤੀ ਗਈ ਮਿਹਨਤ ਦੇ ਸਾਰਥਕ ਨਤੀਜੇ ਜ਼ਰੂਰ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਮੈਰਿਟ ‘ਚ ਆਏ 52 ਵਿਦਿਆਰਥੀਆਂ ਵਿੱਚੋਂ 33 ਵਿਦਿਆਰਥੀ ਸਰਕਾਰੀ ਸਕੂਲਾਂ ਦੇ ਹਨ, ਜੋ ਖੁਸ਼ੀ ਦੀ ਗੱਲ ਹੈ। ਉਨ੍ਹਾਂ ਅਧਿਆਪਕਾਂ ਨੂੰ ਹੋਰ ਮਿਹਨਤ ਕਰਵਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਮੁਤਾਬਕ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਇਹਨਾਂ 52 ਵਿਦਿਆਰਥੀਆਂ ਵਿਚੋਂ ਸਭ ਤੋਂ ਵਧੇਰੇ ਵਿਦਿਆਰਥੀ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਆਫ ਮੈਰੀਟੋਰੀਅਸ ਦੇ ਹਨ। ਮੈਰੀਟੋਰੀਅਸ ਸਕੂਲ ਦੇ ਕੁੱਲ 20 ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ ਹੈ। ਇਹਨਾਂ ਵਿਦਿਆਰਥੀਆਂ ਵਿਚੋਂ ਮਨਦੀਪ ਕੌਰ ਅਤੇ ਸਿਮਰਨਜੀਤ ਕੌਰ ਨੇ 99 ਪ੍ਰਤੀਸ਼ਤ ਨੰਬਰ ਹਾਸਲ ਕਰਦਿਆਂ ਪੂਰੇ ਪੰਜਾਬ ਵਿਚੋਂ ਛੇਵਾਂ ਰੈਂਕ ਹਾਸਲ ਕੀਤਾ ਹੈ।

ਇਸ ਤੋਂ ਬਿਨ੍ਹਾਂ ਜਸਪ੍ਰੀਤ ਕੌਰ ਅਤੇ ਰਾਜਵਿੰਦਰ ਕੌਰ ਨੇ 98.80 ਪ੍ਰਤੀਸ਼ਤ, ਗਗਨਪ੍ਰੀਤ ਅਤੇ ਹਰਸ਼ ਦੇ 98.60 ਪ੍ਰਤੀਸ਼ਤ, ਜਸ਼ਨਦੀਪ ਕੌਰ 98.40, ਰਵਿੰਦਰ ਸਿੰਘ, ਪੂਜਾ ਰਾਣੀ, ਕਮਲਪ੍ਰੀਤ, ਪਰਾਸ਼ੋ ਗਰਗ, ਦਿਲਜੀਤ ਕੌਰ ਦੇ 98 ਪ੍ਰਤੀਸ਼ਤ, ਤਨੂ ਸ਼ਰਮਾ, ਜਤਿਨ ਗੋਇਲ, ਹਰਮੀਤ ਕੌਰ, ਸਾਹਿਲਪ੍ਰੀਤ ਕੌਰ ਦੇ 97.80 ਫੀਸਦੀ, ਵਿਵੇਕ ਕੁਮਾਰ ਸਿੰਘ 97.60 ਤੋਂ ਇਲਾਵਾ ਗੁਰਦਾਸ ਸਿੰਘ, ਰਿਤੂ ਅਤੇ ਰੋਹਿਤ ਗਾਡੀ ਨੇ 97.40 ਪ੍ਰਤੀਸ਼ਤ ਅੰਕ ਹਾਸਿਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਟਿਆਲ਼ਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 33 ਵਿਦਿਆਰਥੀ ਮੈਰਿਟ ਵਿਚ ਆਏ ਹਨ ਜਿਨ੍ਹਾਂ ਵਿਚੋਂ 20 ਵਿਦਿਆਰਥੀ ਸਿਰਫ਼ ਮੈਰੀਟੋਰੀਅਸ ਸਕੂਲ ਦੇ ਹਨ। ਸਕੂਲ ਦੇ ਕੁੱਲ 429 ਵਿਦਿਆਰਥੀਆਂ ਵਿਚੋਂ 191 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵਧੇਰੇ ਅੰਕ ਹਾਸਿਲ ਕੀਤੇ ਹਨ ਅਤੇ ਬਾਕੀ ਵਿਦਿਆਰਥੀਆਂ ਨੇ 80-90 ਪ੍ਰਤੀਸ਼ਤ ਵਾਲੀ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਜਿੱਥੇ ਸਕੂਲ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਦੱਸਿਆ ਉੱਥੇ ਹੀ ਉਹਨਾਂ ਨੇ ਸਕੂਲ ਦੇ ਬਿਹਤਰ ਪ੍ਰਬੰਧਾਂ ਅਤੇ ਪੜ੍ਹਣ ਲਈ ਸਕੂਲ ਪ੍ਰਬੰਧਨ ਵੱਲੋਂ ਬਣਾਏ ਗਏ ਸੁਖਾਵੇਂ ਮਾਹੌਲ ਨੂੰ ਵੀ ਆਪਣੀ ਕਾਮਯਾਬੀ ਦਾ ਸਿਹਰਾ ਦਿੱਤਾ ਹੈ। ਇੱਥੇ ਦੱਸਣਯੋਗ ਹੈ ਕਿ ਮੈਰੀਟੋਰੀਅਸ ਸਕੂਲ ਪੰਜਾਬ ਸਰਕਾਰ ਦੁਆਰਾ ਹੋਣਹਾਰ ਵਿਦਿਆਰਥੀਆਂ ਲਈ ਖੋਲ੍ਹੇ ਗਏ ਸਕੂਲ ਹਨ ਜਿੱਥੇ ਵਿਦਿਆਰਥੀਆਂ ਦੇ ਰਹਿਣ ਲਈ ਹੋਸਟਲ/ਮੈੱਸ ਦਾ ਵੀ ਪ੍ਰਬੰਧ ਹੈ।

ਪੂਰੇ ਪੰਜਾਬ ਵਿਚ ਕੁੱਲ 320 ਮੈਰਿਟਾਂ ਵਿਚੋਂ 86 ਮੈਰੀਟਾਂ ਸਿਰਫ 10 ਮੈਰੀਟੋਰੀਅਸ ਸਕੂਲਾਂ ਨੇ ਹਾਸਿਲ ਕੀਤੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦਰਸ਼ਨਜੀਤ ਸਿੰਘ, ਡਿਪਟੀ ਡੀ.ਓ. ਮਨਵਿੰਦਰ ਕੌਰ ਭੁੱਲਰ, ਮੈਰੀਟੋਰੀਅਸ ਸਕੂਲ ਪਟਿਆਲ਼ਾ ਦੇ ਪ੍ਰਿੰਸੀਪਲ ਡਾ. ਰਵਿੰਦਰਪਾਲ ਸ਼ਰਮਾ (ਡਿਪਟੀ ਡੀ. ਈ. ਓ. ਪਟਿਆਲ਼ਾ), ਡੀ.ਡੀ.ਐਫ. ਨਿਧੀ ਮਲਹੋਤਰਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here