
ਪਾਕਿਸਤਾਨ (ਦ ਸਟੈਲਰ ਨਿਊਜ਼)। ਪਾਕਿਸਤਾਨ ਦੇ ਉੱਤਰ-ਪੱਛਮੀ ਵਿੱਚ ਯਾਤਰੀਆਂ ਨਾਲ ਭਰੀ ਇੱਕ ਬੱਸ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਕਰੀਬ 20 ਲੋਕਾਂ ਦੀ ਮੌਤ ਹੋ ਗਈ ਤੇ 15 ਲੋਕ ਜ਼ਖਮੀ ਹੋ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਬੱਸ ਰਾਵਲਪਿੰਡੀ ਤੋਂ ਗਿਲਗਿਤ ਜਾ ਰਹੀ ਸੀ, ਤੇ ਅਚਾਨਕ ਬੱਸ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗ ਗਈ ਤੇ ਬੱਸ ਵਿੱਚ ਸਵਾਰ 30 ਯਾਤਰੀਆਂ ਵਿੱਚੋ ਕਰੀਬ 20 ਲੋਕਾਂ ਦੀ ਮੌਤ ਹੋ ਗਈ ਤੇ 15 ਲੋਕ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਕਈ ਜ਼ਖਮੀਆਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਗਿਲਗਿਤ ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਘਟਨਾ ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।












